ਖ਼ੌਫਨਾਕ ਵਾਰਦਾਤ: ਕਰਿਆਨਾ ਦੁਕਾਨਦਾਰ ''ਤੇ ਦਾਤਰਾਂ ਨਾਲ ਹਮਲਾ, 15 ਹਜ਼ਾਰ ਦੀ ਨਕਦੀ ਲੁੱਟ ਕੇ ਲੁਟੇਰੇ ਫ਼ਰਾਰ
Wednesday, Apr 29, 2026 - 05:32 AM (IST)
ਬਟਾਲਾ (ਸਾਹਿਲ) : ਬੀਤੀ ਰਾਤ ਪਿੰਡ ਕੋਟਲਾ ਸ਼ਰਫ਼ ਵਿਖੇ ਇਕ ਕਰਿਆਨੇ ਦੀ ਦੁਕਾਨ ’ਤੇ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨਦਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ 15 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦਾ ਸਨਸਨੀਖੇਜ਼ ਸਮਾਚਾਰ ਮਿਲਿਆ ਹੈ। ਇਸ ਸਬੰਧੀ ਕੁਲਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਕੋਟਲਾ ਸ਼ਰਫ਼ ਨੇ ਦੱਸਿਆ ਕਿ ਉਸ ਦਾ ਭਰਾ ਜਗਜੀਤ ਸਿੰਘ ਪਿੰਡ ’ਚ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ। ਬੀਤੀ ਰਾਤ 9 ਵਜੇ ਦੇ ਕਰੀਬ ਤਿੰਨ-ਚਾਰ ਅਣਪਛਾਤੇ ਵਿਅਕਤੀ ਦੁਕਾਨ ’ਤੇ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਜਗਜੀਤ ਸਿੰਘ ਦੀ ਮਾਰ-ਕੁੱਟ ਸ਼ੁਰੂ ਕਰ ਦਿੱਤੀ। ਲੁਟੇਰਿਆਂ ਨੇ ਦਾਤਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਗੱਲੇ ਵਿੱਚੋਂ 15,000 ਰੁਪਏ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਸੜਕ ਕਿਨਾਰੇ ਖਰਾਬ ਖੜ੍ਹੇ ਈ-ਰਿਕਸ਼ਾ ਨੂੰ ਬੱਸ ਚਾਲਕ ਨੇ ਮਾਰੀ ਟੱਕਰ, ਜਵਾਕ ਦੀ ਮੌਤ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜ਼ਖ਼ਮੀ ਜਗਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ
