ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ

Monday, Jun 01, 2026 - 03:42 PM (IST)

ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ

ਜ਼ੀਰਾ : ਜ਼ੀਰਾ ਦੇ ਕਸਬਾ ਮਖੂ ਵਿਖੇ ਇਕ ਨੌਜਵਾਨ ਦਾ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕਾਲਾ ਗਾਬਾ ਦੇ ਰੂਪ ਵਿਚ ਹੋਈ ਹੈ, ਜੋ ਕਿ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਕਾਲਾ ਗਾਬਾ ਆਪਣੀ ਦੁਕਾਨ ਗਾਬਾ ਸਟੋਰ ਵਿਖੇ ਬੈਠਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ ਅਤੇ ਆਉਂਦੇ ਸਾਰ ਹੀ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਕਾਲਾ ਗਾਬਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ ਪਰ ਥੋੜੀ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਇਸ ਵਾਰਦਾਤ ਤੋਂ ਬਾਅਦ ਜਿੱਥੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ

ਇਸ ਮਾਮਲੇ ਦਾ ਪਤਾ ਚੱਲਦਿਆਂ ਹੀ ਹਲਕਾ ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਮੌਕੇ 'ਤੇ ਪਹੁੰਚੇ। ਜ਼ੀਰਾ ਵੱਲੋਂ ਇਸ ਘਟਨਾ ਦੀ ਨਿੰਦਾ ਕਰਦਿਆਂ ਪੰਜਾਬ ਦੇ ਡੀਜੀਪੀ ਅਤੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰ ਇਸ ਘਟਨਾ ਕਾਰਨ ਗਹਿਰੇ ਸਦਮੇ ਵਿਚ ਹੋਣ ਦੇ ਚੱਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਲਈ ਅਸਮਰਥ ਹਨ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਨਜ਼ਦੀਕੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News