ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
Monday, Jan 23, 2023 - 11:23 PM (IST)
ਬੀਜਾ/ਈਸੜੂ (ਬੈਨੀਪਾਲ, ਬਿਪਨ)- ਨੇੜਲੇ ਪਿੰਡ ਰੋਹਣੋ ਕਲਾਂ ਵਿਖੇ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਨੇ ਇਹ ਕਦਮ ਉਦੋਂ ਚੁੱਕਿਆ, ਜਦੋਂ ਘਰ ’ਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪੁਲਸ ਨੇ ਮ੍ਰਿਤਕ ਚਮਕੌਰ ਸਿੰਘ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਕੀ ਕੈਬਨਿਟ ਜਾਂ ਰਾਜਪਾਲ ਦੀ ਪ੍ਰਵਾਨਗੀ ਤੋਂ ਬਿਨਾਂ ਵੀ ਹੋ ਸਕਦੀ ਹੈ ਸਿੱਧੂ ਦੀ ਰਿਹਾਈ? ਜਾਣੋ ਕਾਨੂੰਨੀ ਮਾਹਿਰਾਂ ਦੀ ਰਾਏ
ਜਾਣਕਾਰੀ ਦਿੰਦਿਆਂ ਈਸੜੂ ਪੁਲਸ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਏ. ਸੀ. ਰਿਪੇਅਰ ਦਾ ਕੰਮ ਕਰਦਾ ਸੀ। ਉਸ ਦਾ ਵਿਆਹ 26 ਫਰਵਰੀ ਨੂੰ ਸੀ। ਘਰ ਵਿਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਉਸ ਦਾ ਚਾਚਾ ਵਿਆਹ ਦਾ ਕਾਰਡ ਛਪਵਾਉਣ ਲਈ ਖੰਨਾ ਗਿਆ ਹੋਇਆ ਸੀ। ਬਾਅਦ ਵਿਚ ਜਦੋਂ ਚਾਚਾ ਅਤੇ ਪਿਤਾ ਅਵਤਾਰ ਸਿੰਘ ਘਰ ਆਏ ਤਾਂ ਦੇਖਿਆ ਕਿ ਚਮਕੌਰ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮਾਲ ਅਫ਼ਸਰਾਂ ਤੇ ਵਿਜੀਲੈਂਸ ਵਿਚਾਲੇ ਟਕਰਾਅ ! "ਰਿਕਾਰਡ ਨਹੀਂ ਕੀਤਾ ਜਾਵੇਗਾ ਸਾਂਝਾ"
ਚਮਕੌਰ ਸਿੰਘ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਕੋਈ ਸੁਧਾਰ ਨਾ ਹੋਣ ’ਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।