ਨਵੇਂ ਲਾੜੇ ਦੇ ਸਾਰੇ ਚਾਅ ਰਹਿ ਗਏ ਅਧੂਰੇ, ਵਿਆਹ ਦੇ 5 ਦਿਨਾਂ ਬਾਅਦ ਹੀ ਉੱਜੜ ਗਈਆਂ ਖ਼ੁਸ਼ੀਆਂ
Thursday, Dec 19, 2024 - 01:51 PM (IST)
ਫਿਰੋਜ਼ਪੁਰ (ਸੁਨੀਲ) : ਇੱਥੇ ਅਬੋਹਰ-ਮਲੋਟ ਰੋਡ 'ਤੇ ਵਾਪਰੇ ਇਕ ਹਾਦਸੇ ਨੇ ਨਵੇਂ ਬਣੇ ਲਾੜੇ ਅਤੇ ਉਸ ਦੇ ਪਰਿਵਾਰ ਦੀਆਂ ਸਾਰੀਆਂ ਖ਼ੁਸ਼ੀਆਂ ਖੋਹ ਗਈਆਂ। ਨਵੇਂ ਲਾੜੇ ਦੀ ਭਿਆਨਕ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ 'ਚ ਮਾਤਮ ਛਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪਿੰਡ ਚਾਨਣਖੇੜਾ ਵਾਸੀ ਸੁਜੋਤ ਬਰਾੜ (26) ਵਜੋਂ ਹੋਈ ਹੈ, ਜਿਸ ਦਾ 5 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਹੋਏ ਹੁਕਮ
ਮ੍ਰਿਤਕ ਪੇਸ਼ੇ ਤੋਂ ਵਕੀਲ ਸੀ। ਦਰਅਸਲ ਅਬੋਹਰ-ਮਲੋਟ ਰੋਡ 'ਤੇ ਖੜ੍ਹੀ ਟਰੈਕਟਰ-ਟਰਾਲੀ ਨਾਲ ਉਸ ਦੀ ਥਾਰ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੋਂ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਬਠਿੰਡਾ ਲੈ ਆਏ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ
ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੂੰ ਅਜੇ ਵਿਆਹ ਦਾ ਚਾਅ ਵੀ ਨਹੀਂ ਉਤਰਿਆ ਸੀ ਕਿ ਇੰਨਾ ਵੱਡਾ ਭਾਣਾ ਵਾਪਰ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8