ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

Sunday, Feb 28, 2021 - 07:40 PM (IST)

ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

ਜਲੰਧਰ (ਸੁਧੀਰ)— ਸਥਾਨਕ ਵਰਕਸ਼ਾਪ ਚੌਕ ਨੇੜੇ ਸਥਿਤ ਇਕ ਪੈਲੇਸ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਵਿਆਹ ਸਮਾਰੋਹ ਦੌਰਾਨ ਲਾੜੇ ਦੀ ਪ੍ਰੇਮਿਕਾ ਉਥੇ ਪਹੁੰਚ ਗਈ। ਇਸ ਮੌਕੇ ਲਾੜੇ ਦੀ ਪ੍ਰੇਮਿਕਾ ਨੇ ਲਾੜੇ ’ਤੇ ਕਈ ਗੰਭੀਰ ਦੋਸ਼ ਲਾਉਂਦਿਆਂ ਜੰਮ ਕੇ ਹੰਗਾਮਾ ਕੀਤਾ। ਉਕਤ ਲੜਕੀ ਨੇ ਲਾੜੇ ’ਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਵਰਗੇ ਕਈ ਗੰਭੀਰ ਦੋਸ਼ ਵੀ ਲਾਏ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਵਿਆਹ ਸਮਾਰੋਹ ਵਿਚ ਹੰਗਾਮਾ ਹੋਣ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੇ ਇੰਚਾਰਜ ਸੁਖਬੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਹੰਗਾਮਾ ਕਰਨ ਵਾਲੀ ਲੜਕੀ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਪਹਿਲਾਂ ਵੀ ਲਾੜੇ ਖ਼ਿਲਾਫ਼ ਕਪੂਰਥਲਾ ਪੁਲਸ ਨੂੰ ਸ਼ਿਕਾਇਤ ਦਿੱਤੀ ਹੋਈ ਹੈ, ਜਿਸ ਦੀ ਅਜੇ ਜਾਂਚ ਚੱਲ ਰਹੀ ਹੈ। ਵਿਆਹ ਸਮਾਰੋਹ ਵਿਚ ਹੰਗਾਮੇ ਕਾਰਨ ਥਾਣਾ ਇੰਚਾਰਜ ਸੁਖਬੀਰ ਸਿੰਘ ਨੇ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ। ਉਨ੍ਹਾਂ ਦੱਸਿਆ ਕਿ ਫਿਲਹਾਲ ਜਾਂਚ ਵਿਚ ਪਤਾ ਲੱਗਾ ਹੈ ਕਿ ਲਾੜੇ ਅਤੇ ਹੰਗਾਮਾ ਕਰਨ ਵਾਲੀ ਲੜਕੀ ਵਿਚਕਾਰ ਕਾਫ਼ੀ ਸਮਾਂ ਦੋਸਤੀ ਰਹੀ।

ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ

ਪ੍ਰੇਮਿਕਾ ਨੇ ਦੋਸ਼ ਲਾਇਆ ਕਿ ਵਿਆਹ ਕਰਵਾਉਣ ਆਇਆ ਨੌਜਵਾਨ ਉਸ ਨੂੰ ਇਕ ਹੋਟਲ ਵਿਚ ਲੈ ਗਿਆ, ਜਿੱਥੇ ਉਸ ਨੇ ਡਰਿੰਕ ਵਿਚ ਨਸ਼ੇ ਵਾਲੀ ਚੀਜ਼ ਮਿਲਾ ਕੇ ਉਸ ਨੂੰ ਬੋਹੇਸ਼ ਕਰਨ ਉਪਰੰਤ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ, ਜਿਸ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਉਹਉਉਸ ਨੂੰ ਕਾਫ਼ੀ ਸਮਾਂ ਬਲੈਕਮੇਲ ਕਰਦਾ ਰਿਹਾ। ਥਾਣਾ ਇੰਚਾਰਜ ਨੇ ਦੱਸਿਆ ਕਿ ਜਦੋਂ ਲੜਕੀ ਆਪਣੇ ਰਿਸ਼ਤੇਦਾਰਾਂ ਨਾਲ ਵਿਆਹ ਸਮਾਰੋਹ ਵਿਚ ਪਹੁੰਚੀ, ਉਦੋਂ ਤੱਕ ਵਿਆਹ ਦੀਆਂ ਸਾਰੀਆਂ ਰਸਮਾਂ ਹੋ ਚੁੱਕੀਆਂ ਸਨ। ਵਿਆਹ ਉਪਰੰਤ ਡੋਲੀ ਵੀ ਚਲੀ ਗਈ। ਫਿਲਹਾਲ ਕਿਸੇ ਧਿਰ ਨੇ ਕੋਈ ਕਾਰਵਾਈ ਨਹੀਂ ਕਰਵਾਈ ਹੈ। ਲੜਕੀ ਧਿਰ ਦੇ ਲੋਕਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਹ ਘਟਨਾ ਸਬੰਧੀ ਕਪੂਰਥਲਾ ਪੁਲਸ ਨੂੰ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ- ਇਸ ਖ਼ਬਰ ਨਾਲ ਸੰਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News