ਫਸਲ ਖਰਾਬ ਕਰਨ ਅਤੇ ਕੁੱਟਮਾਰ ਦੇ ਦੋਸ਼ ''ਚ 4 ਨਾਮਜ਼ਦ
Saturday, Feb 24, 2018 - 12:01 PM (IST)

ਹੁਸ਼ਿਆਰਪੁਰ (ਅਮਰਿੰਦਰ)— ਥਾਣਾ ਮੇਹਟੀਆਣਾ ਦੀ ਪੁਲਸ ਨੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿਚ ਬੀਜੀ ਫਸਲ ਨੂੰ ਨਸ਼ਟ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਜੋੜੇ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਸੂਤਰਾਂ ਅਨੁਸਾਰ ਪਿੰਡ ਮਹਿਮੋਵਾਲ ਦੇ ਵਾਸੀ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਪਿੰਡ ਦੇ ਵਾਸੀ ਗੁਰਮੁਖ ਸਿੰਘ ਨੇ ਆਪਣੀ ਪਤਨੀ ਰਾਜਵਿੰਦਰ ਕੌਰ ਅਤੇ ਲੜਕੇ ਕਰਣ ਸਿੰਘ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਲ ਮਿਲ ਕੇ ਖੇਤਾਂ ਵਿਚ ਬੀਜੀ ਫਸਲ ਨੂੰ ਖਰਾਬ ਕਰ ਦਿੱਤਾ ਅਤੇ ਬਾਅਦ ਵਿਚ ਉਨ੍ਹਾਂ ਦੇ ਘਰ ਵਿਚ ਜ਼ਬਰਦਸਤੀ ਦਾਖਲ ਹੋ ਕੇ ਕੁੱਟਮਾਰ ਕੀਤੀ। ਪੁਲਸ ਨੇ ਇਸ ਸਬੰਧ 'ਚ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।