ਕਿਸਾਨ ਯੂਨੀਅਨ ਵੱਲੋਂ ਅਧਿਕਾਰੀਆਂ ਦਾ ਘਿਰਾਓ

Tuesday, Oct 31, 2017 - 12:52 AM (IST)

ਸ਼ੇਰਪੁਰ, (ਅਨੀਸ਼)- ਪਿੰਡ ਖੇੜੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਰਾਲੀ ਨੂੰ ਲੱਗ ਲਾਉਣ ਤੋਂ ਰੋਕਣ ਵਾਲੇ ਅਧਿਕਾਰੀਆਂ ਦਾ ਘਿਰਾਓ ਤੇ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ। 
ਜ਼ਿਕਰਯੋਗ ਹੈ ਕਿ ਬੀ. ਡੀ. ਪੀ. ਓ. ਤਰਸੇਮ ਸਿੰਘ ਅਤੇ ਪਟਵਾਰੀ ਜਸਪਾਲ ਸਿੰਘ ਆਪਣੀ ਟੀਮ ਨਾਲ ਅੱਜ ਖੇੜੀ ਕਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਗਏ ਸੀ, ਜਿੱਥੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਇਨ੍ਹਾਂ ਦਾ ਘਿਰਾਓ ਕਰ ਲਿਆ। ਇਸ ਸਮੇਂ ਕਿਸਾਨ ਆਗੂ ਮਹਿੰਦਰ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਕਿਸਾਨਾਂ ਕੋਲ ਪਰਾਲੀ ਨੂੰ ਸਾੜਨ ਤੋਂ ਇਲਾਵਾ ਕੋਈ ਬਦਲ ਨਹੀਂ ਹੈ ਜੇਕਰ ਸਰਕਾਰ ਕਿਸਾਨਾਂ ਨੂੰ ਪਰਾਲੀ ਤੋਂ ਅੱਗ ਲਾਉਣ ਤੋਂ ਰੋਕਣਾ ਚਾਹੁੰਦੀ ਹੈ ਤਾਂ ਇਕ ਕੁਇੰਟਲ ਪਰਾਲੀ ਮਗਰ 200 ਰੁਪਏ ਮੁਆਵਜ਼ਾ ਅਤੇ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਖੁਦ ਕਰੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਧੱਕਾ ਕੀਤਾ ਤਾਂ ਉਹ ਜੇਲ ਜਾਣ ਲਈ ਵੀ ਤਿਆਰ ਹਨ। 
ਇਸ ਦੌਰਾਨ ਪ੍ਰੀਤਮ ਸਿੰਘ, ਕੁਲਦੀਪ ਸਿੰਘ ਕੀਪਾ, ਰਣਜੀਤ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਚਮਕੌਰ ਸਿੰਘ ਆਦਿ ਆਗੂ ਮੌਜੂਦ ਸਨ।


Related News