ਜ਼ਮੀਨੀ ਪਾਣੀ ਦੇ ਝਗਡ਼ੇ ’ਚ 3 ਵਿਰੁੱਧ ਕੇਸ ਦਰਜ

Monday, Jul 23, 2018 - 01:36 AM (IST)

ਜ਼ਮੀਨੀ ਪਾਣੀ ਦੇ ਝਗਡ਼ੇ ’ਚ 3 ਵਿਰੁੱਧ ਕੇਸ ਦਰਜ

 ਧਾਰੀਵਾਲ,  (ਖੋਸਲਾ, ਬਲਬੀਰ)- ਪਿੰਡ ਲੇਹਲ ਵਿਚ ਜ਼ਮੀਨੀ ਪਾਣੀ ਨੂੰ ਲੈ ਕੇ ਹੋਏ ਝਗਡ਼ੇ ਦੇ ਸਬੰਧ ਵਿਚ ਥਾਣਾ ਧਾਰੀਵਾਲ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। 
ਪੀਡ਼ਤ ਨਿਸ਼ਾਨ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਲੇਹਲ ਨੇ ਥਾਣਾ ਧਾਰੀਵਾਲ ਦੀ ਪੁਲਸ ਨੂੰ ਦੱਸਿਆ ਕਿ ਪ੍ਰਗਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ  ਲੇਹਲ ਕੋਲੋਂ 6 ਕਨਾਲ ਜ਼ਮੀਨ ਠੇਕੇ ’ਤੇ ਲਈ ਹੋਈ ਹੈ ਅਤੇ ਬੀਤੇ ਦਿਨੀਂ ਜਦੋਂ ਉਹ ਆਪਣੇ ਭਤੀਜੇ ਗੁਰਵਿੰਦਰ ਸਿੰਘ ਨਾਲ ਜ਼ਮੀਨ ਨੂੰ ਪਾਣੀ ਲਾ ਰਿਹਾ ਸੀ ਤਾਂ ਪਿੰਡ ਦੇ ਹੀ ਅਰਸ਼ਦੀਪ ਸਿੰਘ ਪੁੱਤਰ ਗੁਰਮੁੱਖ ਸਿੰਘ, ਮਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਮਲਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਤਿੱਖੇ ਹਥਿਆਰਾਂ ਨਾਲ ਲੈਸ ਹੋ ਕੇ  ਆਏ ਅਤੇ ਖੇਤਾਂ ਵਿਚ ਲੱਗ ਰਹੇ ਪਾਣੀ ਨੂੰ ਲੈ ਕੇ ਸਾਡੇ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੈਂ ਅਤੇ ਮੇਰਾ ਭਤੀਜਾ ਬੁਰੀ ਤਰ੍ਹਾਂ  ਜ਼ਖਮੀ ਹੋ ਗਏ। ਥਾਣਾ ਮੁਖੀ ਅਮਨਦੀਪ ਸਿੰਘ ਅਤੇ ਕੇਸ ਦੀ ਪੈਰਵੀ ਕਰ ਰਹੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਨਿਸ਼ਾਨ ਸਿੰਘ ਦੇ ਬਿਆਨਾਂ ਅਨੁਸਾਰ ਅਰਸ਼ਦੀਪ ਸਿੰਘ, ਮਨਜੀਤ ਸਿੰਘ ਅਤੇ ਮਲਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News