ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, SGPC ਨੇ ਮੰਗੇ ਪਾਸਪੋਰਟ

Thursday, Jul 17, 2025 - 01:36 PM (IST)

ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, SGPC ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ(ਸਰਬਜੀਤ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ ਤੱਕ ਜਮ੍ਹਾ ਕਰਵਾ ਸਕਣਗੇ।

ਇਹ ਵੀ ਪੜ੍ਹੋਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 4 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਇਹ ਵੀ ਪੜ੍ਹੋਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ

ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਵੀ ਮਿਲੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News