ਫਗਵਾੜਾ ਗੇਟ ਸਥਿਤ ਗੁਰੂ ਨਾਨਕ ਮੋਬਾਇਲ ਦੀ ਦੁਕਾਨ ''ਤੇ GST ਵਿਭਾਗ ਦੀ ਛਾਪੇਮਾਰੀ
Thursday, Jul 10, 2025 - 06:42 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਫਗਵਾੜਾ ਗੇਟ ਸਥਿਤ ਗੁਰੂ ਨਾਨਕ ਮੋਬਾਇਲ ਦੀ ਦੁਕਾਨ 'ਤੇ ਜੀ. ਐੱਸ. ਟੀ. ਵਿਭਾਗ ਨੇ ਛਾਪਾ ਮਾਰਿਆ। ਜੀ. ਐੱਸ. ਟੀ. ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਹੋਰ ਦੁਕਾਨਦਾਰ ਨਾਰਾਜ਼ ਸਨ, ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਅਜਿਹਾ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਦਰਦਨਾਕ ਅੰਤ! ਮਾਂ ਨੇ ਮਾਸੂਮ ਧੀ ਸਣੇ ਚੁੱਕਿਆ ਖ਼ੌਫ਼ਨਾਕ ਕਦਮ, ਵਜ੍ਹਾ ਕਰੇਗੀ ਹੈਰਾਨ
ਦੁਕਾਨਦਾਰਾਂ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਸਬਰ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਐਸੋਸੀਏਸ਼ਨ ਨਾਲ ਮੀਟਿੰਗ ਕਰਨਗੇ ਅਤੇ ਇਸ 'ਤੇ ਇਕ ਵਾਰ ਫਿਰ ਵਿਚਾਰ ਕਰਨਗੇ। ਇਸ ਦੌਰਾਨ ਜੇਕਰ ਉਨ੍ਹਾਂ ਦਾ ਪ੍ਰਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਹੁੰਦਾ ਹੈ ਤਾਂ ਉਹ ਜਲਦੀ ਹੀ ਦੁਕਾਨਾਂ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕਰਨਗੇ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਵਪਾਰੀ ਪਹਿਲਾਂ ਹੀ ਬਹੁਤ ਪਰੇਸ਼ਾਨ ਹਨ। ਇਸ ਦੇ ਨਾਲ ਹੀ ਵਿਭਾਗ ਅਚਾਨਕ ਦੁਕਾਨਾਂ 'ਤੇ ਛਾਪੇਮਾਰੀ ਕਰ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
ਉਨ੍ਹਾਂ ਕਿਹਾ ਕਿ ਪਹਿਲਾਂ ਦੁਕਾਨਦਾਰਾਂ ਨੂੰ ਇਸ ਛਾਪੇਮਾਰੀ ਬਾਰੇ ਚਿਤਾਵਨੀ ਦਿੱਤੀ ਗਈ ਸੀ ਪਰ ਹੁਣ ਅਚਾਨਕ ਜੀ. ਐੱਸ. ਟੀ. ਵਿਭਾਗ ਵੱਲੋਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਵਪਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਿਭਾਗ ਇਸ ਤਰ੍ਹਾਂ ਛਾਪੇਮਾਰੀ ਕਰਦਾ ਰਿਹਾ ਤਾਂ ਉਹ ਜਲਦੀ ਹੀ ਦੁਕਾਨਾਂ ਬੰਦ ਕਰ ਦੇਣਗੇ ਅਤੇ ਚਾਬੀਆਂ ਪ੍ਰਸ਼ਾਸਨ ਨੂੰ ਸੌਂਪ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਦੁਕਾਨਦਾਰ ਬਾਰੇ ਜਾਣਕਾਰੀ ਹੈ ਤਾਂ ਵਿਭਾਗ ਨੂੰ ਉਸ ਨੂੰ ਫ਼ੋਨ ਕਰਕੇ ਉਸ ਨਾਲ ਗੱਲ ਕਰਨੀ ਚਾਹੀਦੀ ਹੈ ਪਰ ਦੁਕਾਨ 'ਤੇ ਛਾਪੇਮਾਰੀ ਕਰਨਾ ਨਿੰਦਣਯੋਗ ਹੈ।
ਇਹ ਵੀ ਪੜ੍ਹੋ: Punjab: ਪ੍ਰੇਮ ਸੰਬੰਧਾਂ 'ਚ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਰਿਕਾਰਡਿੰਗ ਤੇ ਫੋਟੋਆਂ ਨੇ ਖੋਲ੍ਹਿਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e