ਪੰਜਾਬ ਦੇ ਕਈ ਕਾਰੋਬਾਰੀ ਤੇ ਟਰਾਂਸਪੋਰਟਰ ਨਿਸ਼ਾਨੇ ’ਤੇ, ਹੋ ਸਕਦੀ ਹੈ ਵੱਡੀ ਕਾਰਵਾਈ
Sunday, May 04, 2025 - 03:54 PM (IST)

ਜਲੰਧਰ (ਖੁਰਾਣਾ)–ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿਚ 647.4 ਕਰੋੜ ਰੁਪਏ ਦੀ ਗੈਰ-ਕਾਨੂੰਨੀ ਵਿਕਰੀ ਅਤੇ 116.5 ਕਰੋੜ ਰੁਪਏ ਦੀ ਜੀ. ਐੱਸ. ਟੀ. ਚੋਰੀ ਦੇ ਵੱਡੇ ਮਾਮਲੇ ਦੇ ਤਾਰ ਹੁਣ ਜਲੰਧਰ ਨਾਲ ਵੀ ਜੁੜਦੇ ਨਜ਼ਰ ਆ ਰਹੇ ਹਨ। ਡਾਇਰੈਕਟੋਰੇਟ ਜਨਰਲ ਆਫ਼ ਜੀ. ਐੱਸ. ਟੀ. ਇੰਟੈਲੀਜੈਂਸ (ਡੀ. ਜੀ. ਜੀ. ਆਈ.) ਦੀ ਜਾਂਚ ਵਿਚ ਜੋ ਕੰਪਨੀਆਂ ਸ਼ਾਮਲ ਦੱਸੀਆਂ ਜਾ ਰਹੀਆਂ ਹਨ, ਚਰਚਾ ਹੈ ਕਿ ਉਨ੍ਹਾਂ ਦੇ ਲਿੰਕ ਜਲੰਧਰ ਦੇ ਕਈ ਵਪਾਰੀਆਂ, ਫੈਕਟਰੀ ਮਾਲਕਾਂ, ਬਰਾਮਦਕਾਰਾਂ ਅਤੇ ਸਕ੍ਰੈਪ ਕਾਰੋਬਾਰੀਆਂ ਨਾਲ ਹਨ, ਜੋ ਜੀ. ਐੱਸ. ਟੀ. ਚੋਰੀ ਅਤੇ ਜਾਅਲੀ ਬਿਲਿੰਗ ਵਿਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ: ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ
ਮੰਨਿਆ ਜਾ ਰਿਹਾ ਹੈ ਕਿ ਸਬੰਧਤ ਵਿਭਾਗ ਨੇ ਕਈ ਫਰਮਾਂ ਦੀ ਪਛਾਣ ਕਰ ਲਈ ਹੈ ਅਤੇ ਜਲਦ ਜਲੰਧਰ ਵਿਚ ਵੱਡੀ ਛਾਪੇਮਾਰੀ ਹੋ ਸਕਦੀ ਹੈ। ਪਤਾ ਲੱਗਾ ਹੈ ਕਿ ਮੰਡੀ ਗੋਬਿੰਦਗੜ੍ਹ ਦੀਆਂ ਜਿਹੜੀਆਂ ਕੰਪਨੀਆਂ ਦੀ ਸ਼ਮੂਲੀਅਤ ਇਸ ਧੋਖਾਧੜੀ ਵਿਚ ਪਾਈ ਗਈ ਹੈ, ਉਨ੍ਹਾਂ ਨੇ ਜਲੰਧਰ ਅਤੇ ਹੋਰਨਾਂ ਕਈ ਸ਼ਹਿਰਾਂ ਵਿਚ ਬਿੱਲ ਕੱਟੇ ਹਨ, ਜਿਨ੍ਹਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਿੱਖਾਂ ਦੇ ਮਸਲਿਆਂ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
ਸੂਤਰਾਂ ਅਨੁਸਾਰ ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿਚ ਸਫ਼ਲ ਛਾਪੇਮਾਰੀ ਤੋਂ ਬਾਅਦ ਹੁਣ ਜਲੰਧਰ ਸਮੇਤ ਹੋਰਨਾਂ ਸ਼ਹਿਰਾਂ ’ਤੇ ਵਿਭਾਗ ਦਾ ਫੋਕਸ ਹੈ। ਵਿਭਾਗ ਨੇ ਜਲੰਧਰ ਅਤੇ ਹੋਰਨਾਂ ਸ਼ਹਿਰਾਂ ਵਿਚ ਸ਼ੱਕੀ ਸਰਗਰਮੀਆਂ ਦੀ ਰੇਕੀ ਪੂਰੀ ਕਰ ਲਈ ਹੈ। ਜਾਂਚ ਵਿਚ ਜਲੰਧਰ ਦੇ ਕੁਝ ਪ੍ਰਮੁੱਖ ਜਾਅਲੀ ਬਿਲਿੰਗ ਸਰਗਣਿਆਂ ’ਤੇ ਵਿਭਾਗ ਦੀ ਤਿੱਖੀ ਨਜ਼ਰ ਹੈ। ਇਸ ਦੇ ਇਲਾਵਾ ਸ਼ਹਿਰ ਦੇ ਕੁਝ ਟਰਾਂਸਪੋਰਟਰ ਵੀ ਵਿਭਾਗ ਦੇ ਰਾਡਾਰ ’ਤੇ ਹਨ, ਜੋ ਇਸ ਟੈਕਸ ਚੋਰੀ ਦੇ ਨੈੱਟਵਰਕ ਵਿਚ ਸ਼ਾਮਲ ਹੋ ਸਕਦੇ ਹਨ। ਜਲੰਧਰ ਵਿਚ ਹੋਣ ਵਾਲੀ ਸੰਭਾਵਿਤ ਕਾਰਵਾਈ ਨਾਲ ਜੀ. ਐੱਸ. ਟੀ. ਚੋਰੀ ਦੇ ਇਸ ਵੱਡੇ ਰੈਕੇਟ ਦੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਵਿਭਾਗ ਦੀ ਸਖ਼ਤੀ ਨਾਲ ਜਲੰਧਰ ਦੇ ਵਪਾਰਕ ਇਲਾਕਿਆਂ ਵਿਚ ਖਲਬਲੀ ਮਚੀ ਹੋਈ ਹੈ। ਵੈਸੇ ਜਲੰਧਰ ਵਿਚ ਪਿਛਲੇ ਸਮੇਂ ਦੌਰਾਨ ਜਾਅਲੀ ਬਿਲਿੰਗ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਿਵਲ ਹਸਪਤਾਲ ਦੇ ਡਾਕਟਰ ਨੇ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ, ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e