ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਨੇ ਕੋਠੇ ਤੋਂ ਮਾਰੀ ਛਾਲ, ਸਰੀਰ ਦੀਆਂ ਕਈ ਹੱਡੀਆਂ ਟੁੱਟੀਆਂ

Monday, Oct 05, 2020 - 04:19 PM (IST)

ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਨੇ ਕੋਠੇ ਤੋਂ ਮਾਰੀ ਛਾਲ, ਸਰੀਰ ਦੀਆਂ ਕਈ ਹੱਡੀਆਂ ਟੁੱਟੀਆਂ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਕੁੜੀ ਵਲੋਂ ਪ੍ਰੇਮ ਸਬੰਧਾਂ ਦੇ ਚੱਲਦਿਆ ਆਪਣੇ ਹੀ ਘਰ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਮੇਂ ਕੁੜੀ ਹਸਪਤਾਲ 'ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਕੁੜੀ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਚੁੱਕੀਆਂ ਹਨ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਰਿਵਾਰ ਦੀ ਆਰਥਿਕ ਹਾਲ ਖ਼ਰਾਬ ਹੋਣ ਕਾਰਨ ਸਮਾਜ ਸੇਵੀ ਸੰਸਥਾ ਵਲੋਂ ਪੀੜਤਾ ਦੇ ਇਲਾਜ ਦਾ ਖ਼ਰਚਾ ਚੁੱਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼ਰਮਨਾਕ: ਨਾਬਾਲਗਾ ਕੁੜੀ ਨੂੰ ਅਗਵਾ ਕਰਕੇ ਦਰਿੰਦਿਆਂ ਨੇ ਬਣਾਇਆ ਹਵਸ ਦਾ ਸ਼ਿਕਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੜੀ ਦੇ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦਾ ਕਿਸੇ ਮੁੰਡੇ ਨਾਲ ਅਫੇਅਰ ਸੀ। ਇਸ ਸਬੰਧੀ ਉਨ੍ਹਾਂ ਨੇ ਮੁੰਡੇ ਦੀ ਮਾਂ ਨਾਲ ਵੀ ਗੱਲ ਕੀਤੀ ਕਿ ਆਪਾ ਇਨ੍ਹਾਂ ਦੋਵਾਂ ਦਾ ਵਿਆਹ ਕਰ ਦਿੰਦੇ ਹਾਂ ਪਰ ਉਹ ਨਹੀਂ ਮੰਨੀ। ਉਸ ਨੇ ਕਿਹਾ ਕਿ ਮੇਰਾ ਮੁੰਡਾ ਭਾਵੇ ਘਰ 'ਚ ਹੀ ਮਰ ਜਾਵੇ ਪਰ ਉਹ ਇਨ੍ਹਾਂ ਦਾ ਵਿਆਹ ਨਹੀਂ ਹੋਣ ਦੇਵੇਗੀ। ਇਸ ਤੋਂ ਬਾਅਦ ਮੁੰਡੇ ਦੀ ਮਾਂ ਘਰ ਆ ਕੇ ਮੇਰੀ ਧੀ ਨੂੰ ਬਹੁਤ ਜ਼ਿਆਦਾ ਜਲੀਲ ਕਰਕੇ ਗਈ, ਜਿਸ ਤੋਂ ਦੁਖੀ ਹੋ ਕੇ ਉਸ ਕੁੜੀ ਨੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਤੁਰੰਤ ਅਸੀਂ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁੜੀ ਦੀ ਰੀੜ ਦੀ ਹੱਡੀ, ਚੂਲਾ ਤੇ ਦੋਵੇਂ ਪੈਰ ਟੁੱਟ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਡੀ ਧੀ ਨੂੰ ਇਨਸਾਫ਼ ਦਿਵਾਇਆ ਜਾਵੇ। 

ਇਹ ਵੀ ਪੜ੍ਹੋ : ਰੈਲੀ 'ਚ ਗਰਜੇ ਰਾਹੁਲ ਗਾਂਧੀ, ਕਿਹਾ- ਕਾਲੇ ਕਾਨੂੰਨਾਂ ਨਾਲ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਰ ਰਹੇ ਨੇ ਮੋਦੀ

ਦੂਜੇ ਪਾਸੇ ਇਸ ਸਬੰਧੀ ਮੁੰਡੇ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁੰਡਾ ਨਾਬਾਲਗ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਂ-ਧੀ ਉਨ੍ਹਾਂ ਦੇ ਪੁੱਤ ਨੂੰ ਆਪਣੇ ਝਾਂਸੇ ਲੈ ਕੇ ਬਲੈਕਮੇਲ ਕਰਦੀਆਂ ਸਨ। ਕੁੜੀ ਉਸ ਨੂੰ ਵਿਆਹ ਲਈ ਜ਼ੋਰ ਪਾ ਰਹੀ ਸੀ ਤੇ ਖ਼ੁਦਕੁਸ਼ੀ ਕਰਨ ਦੀ ਵੀ ਧਮਕੀ ਦੇ ਰਹੀ ਸੀ। ਇਸ ਤੋਂ ਡਰ ਕੇ ਸਾਡੇ ਮੁੰਡੇ ਨੇ ਵੀ ਕੋਠੇ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਹਾਲਤ ਵੀ ਗੰਭੀਰ ਬਣਾ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਦਾ ਕੋਈ ਅਫੇਅਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਕਤ ਕੁੜੀ ਦਾ ਪਹਿਲਾਂ ਵੀ ਵਿਆਹ ਹੋ ਚੁੱਕਾ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਦਿਨ-ਦਿਹਾੜੇ ਹਮਲਾਵਰਾਂ ਨੇ ਕਾਰ ਸਵਾਰ ਨੂੰ ਮਾਰੀਆਂ ਅੰਨ੍ਹੇਵਾਹ ਗੋਲੀਆਂ


author

Baljeet Kaur

Content Editor

Related News