ਗੁੜੀਆ ਗੈਂਗਰੇਪ : ਆਈ. ਜੀ. ਜ਼ੈਦੀ ਦੀ ਜ਼ਮਾਨਤ ਪਟੀਸ਼ਨ ''ਤੇ ਸੁਣਵਾਈ 6 ਮਾਰਚ ਨੂੰ

Wednesday, Feb 26, 2020 - 11:16 AM (IST)

ਚੰਡੀਗੜ੍ਹ (ਹਾਂਡਾ) : ਸ਼ਿਮਲਾ ਜ਼ਿਲੇ ਦੇ ਕੋਟਖਾਈ ਥਾਣੇ 'ਚ ਹਿਰਾਸਤੀ ਦੀ ਮੌਤ ਦੇ ਮਾਮਲੇ 'ਚ ਜੇਲ 'ਚ ਬੰਦ ਹਿਮਾਚਲ ਪ੍ਰਦੇਸ਼ ਪੁਲਸ ਦੇ ਆਈ. ਜੀ. ਜ਼ਹੂਰ ਹੈਦਰ ਜ਼ੈਦੀ ਦੀ ਜ਼ਮਾਨਤ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਹੋਈ। ਕੋਰਟ ਵਲੋਂ ਜਾਰੀ ਹੋਏ ਨੋਟਿਸ 'ਤੇ ਸੀ. ਬੀ. ਆਈ. ਵਲੋਂ ਪੇਸ਼ ਹੋਏ ਵਕੀਲ ਨੇ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ, ਜਿਸ 'ਤੇ ਕੋਰਟ ਨੇ ਸੀ. ਬੀ. ਆਈ. ਨੂੰ 6 ਮਾਰਚ ਤੱਕ ਜਵਾਬ ਦਾਖਲ ਕਰਨ ਨੂੰ ਕਿਹਾ ਹੈ। ਚੰਡੀਗੜ੍ਹ ਸੀ. ਬੀ. ਆਈ. ਅਦਾਲਤ ਨੇ ਪਿਛਲੇ ਦਿਨੀਂ ਜ਼ੈਦੀ ਨੂੰ ਮਿਲੀ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫਿਰ ਜ਼ਮਾਨਤ ਲਈ ਹਾਈਕੋਰਟ ਦਾ ਰੁਖ਼ ਕੀਤਾ ਹੈ।
ਧਿਆਨਯੋਗ ਹੈ ਕਿ 4 ਜੁਲਾਈ, 2017 ਨੂੰ ਗਾਇਬ ਹੋਈ ਗੁੜੀਆ ਦੀ ਲਾਸ਼ 6 ਜੁਲਾਈ ਨੂੰ ਜੰਗਲ 'ਚ ਮਿਲੀ ਸੀ ਅਤੇ ਗੈਂਗਰੇਪ ਤੋਂ ਬਾਅਦ ਉਸ ਦੀ ਹੱਤਿਆ ਕੀਤੀ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਜ਼ੈਦੀ ਦੀ ਅਗਵਾਈ 'ਚ ਗਠਿਤ ਕੀਤੀ ਗਈ 'ਸਿਟ' ਵਲੋਂ ਗ੍ਰਿਫ਼ਤਾਰ ਕੀਤੇ ਗਏ 6 ਮੁਲਜ਼ਮਾਂ 'ਚੋਂ ਇਕ ਦੀ ਹਿਰਾਸਤ 'ਚ ਮੌਤ ਹੋ ਗਈ ਸੀ, ਜਦਕਿ ਹੋਰ ਸਾਰਿਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ। ਹੁਣ ਜ਼ੈਦੀ ਦੀ ਜ਼ਮਾਨਤ 'ਤੇ 6 ਮਾਰਚ ਨੂੰ ਸੁਣਵਾਈ ਹੋਵੇਗੀ।


Babita

Content Editor

Related News