ਗੈਸਟ ਫੈਕਲਟੀ ਲੈਕਚਰਾਰਾਂ ਲਈ ਚੰਗੀ ਖਬਰ, ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

Wednesday, May 20, 2020 - 06:07 PM (IST)

ਗੈਸਟ ਫੈਕਲਟੀ ਲੈਕਚਰਾਰਾਂ ਲਈ ਚੰਗੀ ਖਬਰ, ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ 'ਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਮੰਨਦਿਆਂ ਉਨ੍ਹਾਂ ਨੂੰ ਸਰਕਾਰ ਦੇ ਰੈਗਲੂਰ ਕਰਮਚਾਰੀਆਂ ਦੀ ਤਰਜ਼ 'ਤੇ ਪ੍ਰਸੂਤੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਫੈਸਲੇ ਨਾਲ ਸੂਬੇ ਦੇ ਸਰਕਾਰੀ ਕਾਲਜਾਂ 'ਚ ਕੰਮ ਕਰਦੇ 1000 ਤੋਂ ਵੱਧ ਲੈਕਚਰਾਰਾਂ ਨੂੰ ਲਾਭ ਮਿਲੇਗਾ। 

ਇਹ ਵੀ ਪੜ੍ਹੋ : ਚੀਫ਼ ਸੈਕਟਰੀ ਦੇ ਬਾਈਕਾਟ ਦਾ ਐਲਾਨ ਹਵਾ-ਹਵਾਈ, ਮੰਤਰੀਆਂ ਨਾਲ ਹੋਈ ਬੈਠਕ

ਉਚੇਰੀ ਸਿੱਖਿਆ ਮੰਤਰੀ ਬਾਜਵਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਮੈਟਰਨਿਟੀ ਬੈਨੀਫਿਟ ਐਕਟ, 1961 ਅਨੁਸਾਰ ਵੱਧ ਤੋਂ ਵੱਧ 180 ਦਿਨ ਪ੍ਰਸੂਤੀ ਛੁੱਟੀ ਮਿਲਣਯੋਗ ਹੋਵੇਗੀ। ਉਨ੍ਹਾਂ ਦੱਸਿਆ ਕਿ ਗੈਸਟ ਫਕੈਲਟੀ ਲੈਕਚਰਾਰਾਂ ਦੀ ਪਿਛਲੀ ਸਰਕਾਰ ਦੇ ਸਮੇਂ ਤੋਂ ਇਹ ਮੰਗ ਸੀ ਪਰ ਜਦੋਂ ਉਨ੍ਹਾਂ ਦੇ ਧਿਆਨ 'ਚ ਇਹ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਇਸ ਫੈਸਲੇ ਲਾਗੂ ਕਰਵਾਉਣ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਸੀ। ਉਨ੍ਹਾਂ ਨਾਲ ਹੀ ਦੱਸਿਆ ਕਿ ਪ੍ਰਸੂਤੀ ਛੁੱਟੀ ਦਾ ਲਾਭ ਪਹਿਲਾਂ ਪੱਕੇ ਅਤੇ ਪਾਰਟ ਟਾਈਮ ਲੈਕਚਰਾਰਾਂ ਨੂੰ ਹੀ ਮਿਲਦਾ ਸੀ ਪਰ ਹੁਣ ਇਸ ਫੈਸਲੇ ਦੇ ਲਾਗੂ ਹੋਣ ਲਈ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : 14 ਨੌਜਵਾਨਾਂ ਲਈ ਰੱਬ ਬਣ ਕੇ ਆਇਆ ਡਾ. ਓਬਰਾਏ, 75 ਲੱਖ ਬਲੱਡ ਮਨੀ ਦੇ ਕੇ ਮੌਤ ਦੇ ਮੂੰਹੋਂ ਬਚਾਇਆ 


author

Gurminder Singh

Content Editor

Related News