ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਮਦਦ ਰਾਸ਼ੀ ਜਾਰੀ ਕਰਨ ਸਬੰਧੀ ਗਾਈਡਲਾਈਨਜ਼ ਜਾਰੀ
Thursday, Oct 28, 2021 - 01:56 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵਲੋਂ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਮਦਦ ਰਾਸ਼ੀ ਜਾਰੀ ਕਰਨ ਸਬੰਧੀ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਸੂਬਾ ਸਰਕਾਰ ਵਲੋਂ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ 50 ਹਜ਼ਾਰ ਰੁਪਏ ਮਦਦ ਰਾਸ਼ੀ ਦਿੱਤੀ ਜਾਣੀ ਹੈ। ਉਨ੍ਹਾਂ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਕੋਵਿਡ-19 ਮ੍ਰਿਤਕਾਂ ਦੇ ਵਾਰਿਸਾਂ ਕੋਲ ਮੌਤ ਦੇ ਕਾਰਣ ਸਬੰਧੀ ਹਸਪਤਾਲ ਵਲੋਂ ਸਰਟੀਫਿਕੇਟ ਮੌਜੂਦ ਹੈ, ਉਹ ਉਸ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਅਰਜ਼ੀਆਂ ਸਿੱਧੇ ਤੌਰ ’ਤੇ ਦੇਣਗੇ, ਜਿਸ ਜ਼ਿਲ੍ਹੇ ’ਚ ਕੋਵਿਡ ਮਰੀਜ਼ ਦੀ ਮੌਤ ਹੋਈ ਸੀ। ਇਸੇ ਤਰ੍ਹਾਂ ਜਿਨ੍ਹਾਂ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਜਿਨ੍ਹਾਂ ਵਾਰਿਸਾਂ ਕੋਲ ਹਸਪਤਾਲ ਵਲੋਂ ਜਾਰੀ ਮੌਤ ਦੇ ਕਾਰਣ ਸਬੰਧੀ ਸਰਟੀਫਿਕੇਟ ਮੌਜੂਦ ਨਹੀਂ ਹੈ, ਉਹ ਪੰਜਾਬ ਸਰਕਾਰ ਵਲੋਂ ਉਸ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਵਿਚ ਗਠਿਤ ਕੀਤੀ ਗਈ ਕਮੇਟੀ ਕੋਲ ਅਰਜ਼ੀਆਂ ਪੇਸ਼ ਕਰਨਗੇ, ਜਿਸ ਜ਼ਿਲੇ ’ਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਸੀ।
ਇਹ ਵੀ ਪੜ੍ਹੋ : ਮੁਆਵਜੇ ਦੇ ਲਈ ਪ੍ਰਦਰਸ਼ਨ : ਕਿਸਾਨਾਂ ਨੇ ਮੁੱਖ ਮੰਤਰੀ ਦੇ ਮੁਆਵਜੇ ਵਾਲੇ ਪੋਸਟਰਾਂ 'ਤੇ ਮਲੀ ਕਾਲਖ
ਇਨ੍ਹਾਂ ਕਮੇਟੀਆਂ ਦੇ ਗਠਨ ਸਬੰਧੀ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮੇਟੀ ਆਵੇਦਨ ਪ੍ਰਾਪਤ ਹੋਣ ਦੇ 30 ਦਿਨਾਂ ’ਚ ਮੀਟਿੰਗ ਕਰਕੇ ਅਗਲੀ ਕਾਰਵਰਾਈ ਕਰਨ ਲਈ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਮ੍ਰਿਤਕ ਦਾ ਵਾਰਿਸ ਹਸਪਤਾਲ ਵਲੋਂ ਜਾਰੀ ਸਰਟੀਫਿਕੇਟ ਨਾਲ ਸਹਿਮਤ ਨਹੀਂ ਹੈ ਉਹ ਸਰਟੀਫਿਕੇਟ ’ਚ ਦਰਜ ਕਾਰਨ ਨੂੰ ਤੱਥਾਂ ਦੇ ਆਧਾਰ ’ਤੇ ਦਰੁਸਤ ਕਰਵਾਉਣ ਲਈ ਵੀ ਅਰਜ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਵਿਡ-19 ਹੋਣ ਸਬੰਧੀ ਪੁਸ਼ਟੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ ਬੀਮਾਰੀ ਕਾਰਨ ਮੌਤ ਹੁੰਦੀ ਹੈ ਤਾਂ ਉਸ ਦੇ ਵਾਰਿਸ ਵੀ ਸਹਾਇਤਾ ਰਾਸ਼ੀ ਹਾਸਲ ਕਰਨ ਦੇ ਹੱਕਦਾਰ ਹਨ।
ਇਹ ਵੀ ਪੜ੍ਹੋ : ਮਲਟੀ ਮਿਲੀਨੇਅਰ ਹੋਟਲ ਕਾਰੋਬਾਰੀ ਵਿਵੇਕ ਚੱਢਾ ਦੀ ਲੰਡਨ ’ਚ ਮੌਤ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ