ਪੰਜਾਬ ਦੇ ਇਸ ਜ਼ਿਲ੍ਹੇ 'ਚ ਪਟਾਕੇ ਚਲਾਉਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ, ਪੜ੍ਹੋ ਖ਼ਬਰ

Friday, Nov 10, 2023 - 09:33 AM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਪਟਾਕੇ ਚਲਾਉਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ, ਪੜ੍ਹੋ ਖ਼ਬਰ

ਮਾਲੇਰਕੋਟਲਾ (ਜ਼ਹੂਰ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਹਿੱਤ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 'ਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ।

ਇਹ ਵੀ ਪੜ੍ਹੋ : ਜੇਲ੍ਹ 'ਚ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਬਾਰੇ ਹਾਈਕੋਰਟ 'ਚ ਸੁਣਵਾਈ, ਦੁਪਹਿਰ 2 ਵਜੇ ਤੱਕ ਮੰਗਿਆ ਜਵਾਬ

ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ 27 ਨਵੰਬਰ ਨੂੰ ਸਵੇਰੇ 04 ਵਜੇ ਤੋਂ 05 ਵਜੇ ਤੱਕ ਅਤੇ ਰਾਤ ਨੂੰ 09 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਡੇਂਗੂ ਦੇ ਵੱਧਦੇ ਕਹਿਰ ਨੂੰ ਲੈ ਕੇ ਹਰਕਤ 'ਚ ਸਿਹਤ ਵਿਭਾਗ, ਆਸ਼ਾ ਵਰਕਰਾਂ ਨੂੰ ਜਾਰੀ ਕੀਤੇ ਹੁਕਮ

ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ., ਸਾਰੇ ਐੱਸ. ਡੀ. ਐੱਮਜ਼, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News