ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਵਿਕਰੇਤਾਵਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ, ਚੋਣ ਅਫ਼ਸਰ ਨੇ ਕੀਤੀ ਮੀਟਿੰਗ

Monday, Mar 18, 2024 - 12:30 PM (IST)

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਵਿਕਰੇਤਾਵਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ, ਚੋਣ ਅਫ਼ਸਰ ਨੇ ਕੀਤੀ ਮੀਟਿੰਗ

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) : ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕਾਂ ਨੂੰ ਜਾਰੀ ਹੋਏ ਹੁਕਮ, ਹਰ ਪੈਸੇ ਦਾ ਹਿਸਾਬ ਰੱਖਣਾ ਹੋਇਆ ਲਾਜ਼ਮੀ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਵਰਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਭਾਵਿਤ ਢੰਗਾਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਢੰਗ ਨਾਲ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸ਼ਰਾਬ ਦਾ ਗੈਰ-ਕਾਨੂੰਨੀ ਢੰਗ ਨਾਲ ਭੰਡਾਰ ਕਰਨ ਤੋਂ ਰੋਕਣ ਲਈ ਚੌਕਸੀ ਵਧਾਏ ਜਾਣ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ : ਕਿਸਾਨ ਮੋਰਚੇ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, ਸ਼ੰਭੂ ਬਾਰਡਰ 'ਤੇ ਇਕ ਹੋਰ ਕਿਸਾਨ ਸ਼ਹੀਦ (ਵੀਡੀਓ)

ਉਨ੍ਹਾਂ ਅੰਤਰ ਰਾਜੀ ਨਾਕਿਆਂ ’ਤੇ ਤਿੱਖੀ ਨਜ਼ਰ ਰੱਖਣ, ਸ਼ਰਾਬ ਦੀ ਵਿਕਰੀ ਦਾ ਰਿਕਾਰਡ ਰੋਜ਼ਾਨਾ ਦੇ ਆਧਾਰ ’ਤੇ ਸਟਾਕ ਰਜਿਸਟਰਾਂ ਵਿਚ ਦਰਜ ਕਰਨ, ਕਿਸੇ ਵੀ ਠੇਕੇ ’ਤੇ ਸ਼ਰਾਬ ਦੀ ਵੱਧ ਵਿਕਰੀ ਦਾ ਮਾਮਲਾ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਕਰਨ, ਗੁਆਂਢੀ ਰਾਜ ਨਾਲ ਜੁੜਦੇ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਦੇ ਰਸਤਿਆਂ ’ਤੇ ਮੁਸਤੈਦੀ ਵਧਾਉਣ, ਸਮੇਂ-ਸਮੇਂ ’ਤੇ ਛਾਪਾਮਾਰੀ ਕਰਨ, ਐਕਸਾਈਜ਼ ਟੀਮਾਂ ਨੂੰ ਪੁਲਸ ਨਾਲ ਤਾਲਮੇਲ ਰੱਖਣ, ਰਿਪੋਰਟਾਂ ਸਮੇਂ ਸਿਰ ਭੇਜਣ ਸਮੇਤ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਏ. ਈ. ਟੀ. ਸੀ. ਰੋਹਿਤ ਗਰਗ, ਏ. ਈ. ਟੀ. ਸੀ. (ਜੀ. ਐੱਸ. ਟੀ.) ਸੁਨੀਤਾ ਬੱਤਰਾ, ਈ. ਟੀ. ਓ. ਰੁਪਿੰਦਰ ਰੰਧਾਵਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਜ਼ਿਲ੍ਹੇ ਭਰ ਤੋਂ ਸ਼ਰਾਬ ਦੇ ਠੇਕੇਦਾਰ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News