'ਸੌਂ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ', CM ਦਿੱਲੀ ਦੀ ਤਾਰੀਫ਼ 'ਚ ਰਾਘਵ ਚੱਢਾ ਨੇ ਬੋਲਿਆ ਫ਼ਿਲਮ ਦਾ ਡਾਇਲਾਗ

Wednesday, Nov 23, 2022 - 05:47 PM (IST)

'ਸੌਂ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ', CM ਦਿੱਲੀ ਦੀ ਤਾਰੀਫ਼ 'ਚ ਰਾਘਵ ਚੱਢਾ ਨੇ ਬੋਲਿਆ ਫ਼ਿਲਮ ਦਾ ਡਾਇਲਾਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਬਾਲੀਵੁੱਡ ਦੀ ਮਸ਼ਹੂਰ ਫਿਲਮ ਸ਼ੋਲੇ ਦੇ ਇੱਕ ਡਾਇਲਾਗ ਦਾ ਹਵਾਲਾ ਦਿੰਦੇ ਹੋਏ ਕਿਹਾ,‘‘ਅਬ ਮਿਲੋਂ ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ...ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ।’’ ‘ਆਪ’ ਉਮੀਦਵਾਰ ਦੇ ਪ੍ਰਚਾਰ ਲਈ ਬੁੱਧਵਾਰ ਨੂੰ ਕਾਂਕਰੇਜ ਵਿਧਾਨ ਸਭਾ ਪਹੁੰਚੇ ਰਾਘਵ ਚੱਢਾ ਨੇ ਕਿਹਾ ਕਿ ਭ੍ਰਿਸ਼ਟ ਲੋਕ ਅਰਵਿੰਦ ਕੇਜਰੀਵਾਲ ਤੋਂ ਬੇਹੱਦ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਜਨਮ ਹੀ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੋਇਆ ਹੈ। ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਛੁਟਕਾਰਾ ਦਿਵਾਉਣ ਦੀ ਕਾਬਲੀਅਤ ਰੱਖਦੇ ਹਨ। 

ਇਹ ਵੀ ਪੜ੍ਹੋ : ਕੀ ਪੰਜਾਬ ’ਚ ਵੀ ਲਾਲ ਨੰਬਰ ਪਲੇਟ ਵਾਲੀਆਂ ਗੱਡੀਆਂ ਦੀ ਹੋ ਰਹੀ ਦੁਰਵਰਤੋਂ?

ਰਾਜ ਸਭਾ ਮੈਂਬਰ ਅਤੇ ਗੁਜਰਾਤ ਸੂਬੇ ਦੇ ਸਹਿ-ਇੰਚਾਰਜ ਰਾਘਵ ਚੱਢਾ ਪਿਛਲੇ ਕਈ ਹਫ਼ਤਿਆਂ ਤੋਂ ਗੁਜਰਾਤ ਦੇ ਵੱਖ-ਵੱਖ ਖੇਤਰਾਂ ’ਚ ਵੱਡੀਆਂ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਜਨਤਾ ਦੇ ਭਰਪੂਰ ਸਮਰਥਨ ਤੋਂ ਸਾਫ਼ ਹੈ ਕਿ ਗੁਜਰਾਤ ਵਿੱਚ ਬਦਲਾਅ ਆ ਰਿਹਾ ਹੈ।

ਇਹ ਵੀ ਪੜ੍ਹੋ :  ਮਹਿੰਗਾਈ ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਕੇਜਰੀਵਾਲ ਦਾ ਜਨਮ ਹੋਇਆ : ਰਾਘਵ ਚੱਢਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News