ਗੁਜਰਾਤ ’ਚ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ CM ਭਗਵੰਤ ਮਾਨ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ: ਤਰੁਣ ਚੁੱਘ

Monday, Apr 04, 2022 - 11:00 AM (IST)

ਗੁਜਰਾਤ ’ਚ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ CM ਭਗਵੰਤ ਮਾਨ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ: ਤਰੁਣ ਚੁੱਘ

ਅੰਮ੍ਰਿਤਸਰ (ਕਮਲ) - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਵਿਅੰਗ ਕਸਦਿਆਂ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਵੱਡੇ-ਵੱਡੇ ਐਲਾਨਾਂ ਨਾਲ ਪੰਜਾਬੀਆਂ ਨੂੰ ਗੁੰਮਰਾਹ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਚੋਣ ਐਲਾਨ ਨੂੰ ਲਾਗੂ ਨਹੀਂ ਕਰ ਸਕੇ। ਇਸ ਕਾਰਨ ਉਹ ਆਪਣੇ ਆਕਾ ਨੂੰ ਸੰਤੁਸ਼ਟ ਕਰਨ ਲਈ ਗੁਜਰਾਤ ਵਿਚ ਚੋਣ ਪ੍ਰਚਾਰ ਲਈ ਪਹੁੰਚ ਗਏ ਹਨ। ‘ਆਪ’ ਸਰਕਾਰ ਪੰਜਾਬ ’ਚ ਇੰਨੀ ਭੰਬਲਭੂਸੇ ’ਚ ਪੈ ਗਈ ਹੈ ਕਿ ਇਹ ਸਮਝ ਨਹੀਂ ਆ ਰਿਹਾ ਕਿ ਚੋਣ ਐਲਾਨਾਂ ਨੂੰ ਕਿਵੇਂ ਪੂਰਾ ਕੀਤਾ ਜਾਵੇਗਾ? 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਚੁੱਘ ਨੇ ਕਿਹਾ ਕਿ ਉਦੋਂ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚੋਣ ਐਲਾਨਾਂ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 50 ਹਜ਼ਾਰ ਕਰੋੜ ਦੀਆਂ ਚਾਰ ਛਿਮਾਹੀ ਕਿਸ਼ਤਾਂ ਮੰਗੀਆਂ ਸਨ। ਚੁੱਘ ਨੇ ਕਿਹਾ ਕਿ ਚੰਡੀਗੜ੍ਹ ਵਰਗੇ ਮੁੱਦੇ ਬਣਾ ਕੇ ‘ਆਪ’ ਸਰਕਾਰ ਸਿਰਫ ਆਪਣੀ ਸਿਆਸੀ ਰੋਟੀਆਂ ਸੇਕ ਰਹੀ ਹੈ ਅਤੇ ਜਵਾਬਦੇਹੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਦੀ ਬਜਾਏ ਪੰਜਾਬ ਦੇ ਸ਼ਾਸਨ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਸਾਬਤ ਕਰਨਾ ਚਾਹੀਦਾ ਹੈ ਕਿ ਉਹ ਕੁਝ ਵੀ ਕਰ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News