ਨਸ਼ਾ ਮੁਕਤ ਰੰਗਲਾ ਪੰਜਾਬ ਬਣਾਉਣ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ

Wednesday, Dec 11, 2024 - 04:46 PM (IST)

ਕਰਤਾਰਪੁਰ (ਸਾਹਨੀ)- ਪੰਜਾਬ ਵਿੱਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਬੰਦ ਕਰਨ ਲਈ ਜੇਕਰ ਅਸੀਂ ਆਪਣੇ ਘਰਾਂ ਤੋਂ ਸ਼ੁਰੂਆਤ ਕਰੀਏ ਵਿਸ਼ੇਸ਼ ਕਰ ਸਾਡੀਆਂ ਮਾਵਾਂ-ਭੈਣਾਂ ਇਸ ਕੰਮ ਲਈ ਹੰਬਲਾ ਮਾਰਨ ਤਾਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕੀਤਾ ਜਾ ਸਕਦਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਰਤਾਰਪੁਰ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਪ੍ਰੈੱਸ ਮਿਲਣੀ ਦੌਰਾਨ ਪੰਜਾਬ ਦੇ ਰਾਜਪਾਲ ਗੋਪਾਲ ਚੰਦ ਕਟਾਰੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜੋਕਿ ਬਹਾਦਰਾਂ, ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੋਂ ਸਾਡੇ ਆਜ਼ਾਦੀ ਘੁਲਾਟੀਆਂ ਨੇ ਸਿਰਫ਼ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਪਰ ਮੌਜੂਦਾ ਹਾਲਾਤ ਵਿੱਚ ਨੌਜਵਾਨ ਜਾਂ ਤਾਂ ਨਸ਼ੇ ਵਿਚ ਗਰਕ ਹੋ ਰਹੇ ਹਨ ਜਾਂ ਵਿਦੇਸ਼ਾਂ ਨੂੰ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਪੰਜਾਬ ਲਗਾਤਾਰ ਖੋਖਲਾ ਹੋ ਰਿਹਾ ਹੈ। ਅੱਜ ਜ਼ਰੂਰਤ ਹੈ ਇਸ ਹਰੇ ਭਰੇ ਪੰਜਾਬ ਨੂੰ ਮੁੜ ਸੁਰਜੀਤ ਕਰਨ ਦੀ। ਇਸ ਦੇ ਲਈ ਸਾਨੂੰ ਆਪਣੇ ਬੱਚਿਆਂ ਖ਼ਾਸ ਕਰਕੇ 10 ਤੋਂ 18 ਸਾਲ ਤੱਕ ਦੀ ਉਮਰ ਤੱਕ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਕਤਲ, ਅੱਧ ਸੜੀ ਮਿਲੀ ਲਾਸ਼

ਜਿਸ ਨਾਲ ਉਹ ਆਪਣੀ ਇਸ ਉਮਰ ਵਿੱਚ ਗਲਤ ਸੰਗਤ ਤੋਂ ਬਚ ਕੇ ਆਪਣਾ ਭਵਿੱਖ ਸਵਾਰ ਸਕਣ।  ਇਸ ਤੋਂ ਪਹਿਲਾਂ ਉਨ੍ਹਾਂ ਰੈੱਡ ਕ੍ਰੋਸਾਇਟੀ ਵੱਲੋਂ ਸ਼ੁਰੂ ਕੀਤੀ ਹੋਈ ਨਸ਼ਾ ਵਿਰੁੱਧ ਰੈਲੀ ਵਿੱਚ ਹਿੱਸਾ ਲੈਂਦਿਆਂ ਪਿੰਡ ਭੱਠੇ ਸਥਿਤ ਨੋਬਲ ਸਕੂਲ ਤੋਂ ਪੈਦਲ ਯਾਤਰਾ ਸ਼ੁਰੂ ਕੀਤੀ ਅਤੇ ਕਰੀਬ ਪੰਜ ਕਿਲੋਮੀਟਰ ਦੀ ਯਾਤਰਾ ਕਰਕੇ ਜੰਗ-ਏ-ਆਜ਼ਾਦੀ ਯਾਦਗਾਰ ਪੁੱਜੇ। ਇਸ ਦੌਰਾਨ ਰਸਤੇ ਵਿੱਚ ਮਾਤਾ ਗੁਜਰੀ ਖਾਲਸਾ ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। 

ਇਹ ਵੀ ਪੜ੍ਹੋ- ਪੰਜਾਬ ਦੀ ਇਸ ਇਤਿਹਾਸਕ ਗੁਰੂ ਨਗਰੀ 'ਚ ਇਨ੍ਹਾਂ ਦੁਕਾਨਾਂ ਨੂੰ ਹਫ਼ਤੇ ਦਾ ਅਲਟੀਮੇਟਮ ਜਾਰੀ

ਉਨ੍ਹਾਂ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨੌਜਵਾਨ ਬੱਚਿਆਂ ਨੂੰ ਦੇਸ਼ ਦਾ ਭਵਿੱਖ ਦੱਸਦਿਆਂ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਨਸ਼ਿਆਂ ਨੂੰ ਛੱਡ ਆਪਣੇ ਖੇਡਾਂ ਅਤੇ ਸੱਭਿਆਚਾਰ ਨੂੰ ਅਪਣਾ ਕੇ ਆਪਣੇ ਸਮਾਜ ਨੂੰ ਮਜ਼ਬੂਤ ਕਰੀਏ। ਇਸ ਦੌਰਾਨ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਉਨ੍ਹਾਂ ਸ਼ਹੀਦਾਂ ਸ਼ਹੀਦੀ ਯਾਦਗਾਰ ਵਿਖੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਅਤੇ ਦੋਆਬੇ ਦਾ ਮਾਣ ਮੈਰਥਨ ਦੌੜਾਕ ਸਰਦਾਰ ਫ਼ੌਜਾ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਸਮਾਗਮ ਦੌਰਾਨ ਸਰਦਾਰ ਫ਼ੌਜਾ ਸਿੰਘ ਨੇ ਆਪਣੇ ਸੰਬੋਧਨ ਬਹੁਤ ਛੋਟੇ ਲਫਜ਼ਾਂ ਵਿੱਚ ਸਮੇਟਦਿਆਂ ਕਿਹਾ ਕਿ ਨਸ਼ਾ ਬੰਦ ਕਰਾਉਣਾ ਕੋਈ ਬਹੁਤ ਵੱਡੀ ਗੱਲ ਨਹੀਂ ਇਹ ਨਸ਼ਾ ਉੱਪਰੋਂ ਸ਼ੁਰੂ ਹੁੰਦਾ ਹੈ ਅਤੇ ਉੱਪਰੋਂ ਹੀ ਬੰਦ ਵੀ ਹੋ ਸਕਦਾ ਹੈ ਪਰ ਇਸ ਲਈ ਕੋਸ਼ਿਸ਼ ਕਰਨੀ ਜ਼ਰੂਰੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਾਈਵੇਅ 'ਤੇ ਲੱਗ ਗਿਆ 4 ਕਿਲੋਮੀਟਰ ਲੰਬਾ ਜਾਮ, ਠੱਪ ਹੋਈ ਆਵਾਜਾਈ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News