''ਰਾਜਵੀਰ ਬਾਈ ਲਈ ਕਰੋ ਅਰਦਾਸ...'', ਗੁਲਾਬ ਸਿੱਧੂ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਕੀਤੀ ਅਪੀਲ
Tuesday, Sep 30, 2025 - 09:39 PM (IST)

ਵੈੱਬ ਡੈਸਕ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਕਲਾਕਾਰਾਂ ਵੱਲੋਂ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਗਾਇਕ ਗੁਲਾਬ ਸਿੱਧੂ ਨੇ ਵੀ ਸੋਸ਼ਲ ਮੀਡੀਆ ਪੇਜ ਰਾਹੀਂ ਲੋਕਾਂ ਨੂੰ ਰਾਜਵੀਰ ਜਵੰਦਾ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ ਹੈ।
ਇਸ ਦੌਰਾਨ ਉਨ੍ਹਾਂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਤੁਸੀਂ ਬਾਈ ਦੇ ਲਈ ਪਹਿਲੇ ਦਿਨ ਤੋਂ ਅਰਦਾਸ ਬੇਨਤੀ ਕਰਦੇ ਆਏ ਹੋ। ਹੁਣ ਵੀ ਬਾਈ ਨੂੰ ਤੁਹਾਦੀ ਅਰਦਾਸ ਦੀ ਬਹੁਤ ਲੋੜ ਹੈ। ਜਿੰਨੇ ਵੀ ਪੰਜਾਬੀ ਪੂਰੀ ਦੁਨੀਆ ਵਿਚ ਕਿਤੇ ਵੀ ਰਹਿੰਦੇ ਨੇ ਉਹ ਰਾਜਵੀਰ ਜਵੰਦਾ ਦੀ ਸਿਹਤ ਲਈ ਅਰਦਾਸ ਕਰਨ। ਦੁਆ ਵਿਚ ਦਵਾਈ ਤੋਂ ਵਧੇਰੇ ਅਸਰ ਹੁੰਦਾ ਹੈ।
ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਫੋਰਟਿਸ ਹਸਪਤਾਲ, ਮੁਹਾਲੀ ਵਿਖੇ ਲਾਈਫ ਸਪੋਰਟ 'ਤੇ ਰੱਖਿਆ ਗਿਆ ਹੈ। 27 ਸਤੰਬਰ - ਦੁਪਹਿਰ 1:45 ਵਜੇ, ਰਾਜਵੀਰ ਜਵੰਦਾ ਨੂੰ ਫੋਰਟਿਸ ਹਸਪਤਾਲ, ਮੁਹਾਲੀ ਲਿਆਂਦਾ ਗਿਆ। ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦੀਆਂ ਵੀ ਖਬਰਾਂ ਸਾਹਮਣੇ ਆਈਆਂ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e