ਗੁਲਪ੍ਰੀਤ ਸਿੰਘ ਔਲਖ ਨੇ ਡਿਪਟੀ ਕਮਿਸ਼ਨਰ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

Thursday, Sep 26, 2024 - 02:47 PM (IST)

ਗੁਲਪ੍ਰੀਤ ਸਿੰਘ ਔਲਖ ਨੇ ਡਿਪਟੀ ਕਮਿਸ਼ਨਰ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

ਤਰਨਤਾਰਨ (ਰਮਨ)- ਗੁਲਪ੍ਰੀਤ ਸਿੰਘ ਔਲਖ ਨੇ ਅੱਜ ਡਿਪਟੀ ਕਮਿਸ਼ਨਰ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਔਲਖ 2015 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਅੱਜ ਦਫ਼ਤਰ ਪਹੁੰਚਣ ਮੌਕੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਉਪਰੰਤ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ (ਪੰਜਵੀਂ ਪਾਤਸ਼ਾਹੀ) ਵਿਖੇ ਮੱਥਾ ਟੇਕਿਆ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਇਸ ਮੌਕੇ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਰੋਸਾਈ ਗੁਰੂ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਆਪਣਾ ਅਹੁਦਾ ਸੰਭਾਲਣ ਉਪਰੰਤ ਔਲਖ ਨੇ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਪਹਿਲ ਕਦਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਿਨਾਂ ਕਿਸੇ ਖੱਜਲ-ਖੁਆਰੀ ’ਤੇ ਸਰਕਾਰੀ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਮੁਕੰਮਲ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਔਲਖ ਨੇ ਕਿਹਾ ਕਿ ਆਗਾਮੀ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇਗਾ ਇਸ ਉਪਰੰਤ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਉਨ੍ਹਾਂ ਦੀ ਧਰਮ ਸੁਪਤਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ ਗਿਆ ਅਤੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕੀਤਾ, ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News