ਕੈਪਟਨ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ : ਗੁਲਜ਼ਾਰ ਰਣੀਕੇ

04/20/2019 5:57:09 PM

ਫ਼ਰੀਦਕੋਟ (ਹਾਲੀ) : ਫਰੀਦਕੋਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਲੋਕਸਭਾ ਹਲਕਾ ਫ਼ਰੀਦਕੋਟ ਦੇ ਕਈ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦਾ ਦੌਰਾ ਕੀਤਾ ਗਿਆ।  ਉਨ੍ਹ੍ਹਾਂ ਨਾਲ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਐੱਸ. ਸੀ. ਵਿੰਗ ਦੇ ਸਾਬਕਾ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਅਤੇ ਜਸਪਾਲ ਸਿੰਘ ਮੌੜ ਸ਼ਾਮਲ ਸਨ। ਪਿੰਡ ਸੰਧਵਾਂ ਵਿਖੇ ਰਣੀਕੇ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਪੱਧਰ 'ਤੇ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਕਿਉਂਕਿ ਕੈਪਟਨ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਵੀ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣੇਗੀ। ਪੰਜਾਬ ਤੋਂ ਸਾਰੇ ਅਕਾਲੀ-ਭਾਜਪਾ ਉਮੀਦਵਾਰ ਚੋਣਾਂ ਜਿੱਤਣਗੇ। ਇਸ ਦੌਰਾਨ ਸਰਪੰਚ ਸੁਰਜੀਤ ਸਿੰਘ, ਸਾਬਕਾ ਸਰਪੰਚ ਚੰਦ ਸਿੰਘ ਅਤੇ ਸੁਖਦੇਵ ਸਿੰਘ ਸੰਧਵਾਂ, ਬਲਕਾ ਸੰਮਤੀ ਮੈਂਬਰ ਮੁਖਤਿਆਰ ਸਿੰਘ, ਪੰਚ ਤਾਰਾ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।

Anuradha

This news is Content Editor Anuradha