ਕੈਪਟਨ ਰਾਜ ''ਚ ਆਸ਼ੀਰਵਾਦ ਦੀ ਉਡੀਕ ''ਚ ਦਲਿਤ ਲੜਕੀਆਂ : ਰਣੀਕੇ

07/26/2019 2:49:55 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਆਸ਼ੀਰਵਾਦ ਸਕੀਮ ਅਧੀਨ ਦਲਿਤ ਸੱਜ ਵਿਆਹੀਆਂ ਲਈ ਗ੍ਰਾਂਟ ਜਾਰੀ ਨਾ ਕਰ ਕੇ ਅਤੇ ਐੱਸ. ਸੀ. ਸਕਾਲਰਸ਼ਿਪ ਸਕੀਮ ਅਧੀਨ ਦਿੱਤੀ ਜਾਂਦੀ ਗ੍ਰਾਂਟ ਨੂੰ ਘਟਾ ਕੇ ਦਲਿਤਾਂ ਨਾਲ ਵਿਤਕਰਾ ਕਰਨ ਲਈ ਕਾਂਗਰਸ ਸਰਕਾਰ ਨੂੰ ਬੁਰੀ ਤਰ੍ਹਾਂ ਫਟਕਾਰਿਆ ਹੈ।ਇਸ ਬਾਰੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ 33,678 ਦਲਿਤ ਸੱਜਵਿਆਹੀਆਂ 'ਆਸ਼ੀਰਵਾਦ ਸਕੀਮ' ਅਧੀਨ ਜਾਰੀ ਕੀਤੀ ਜਾਣ ਵਾਲੀ ਗ੍ਰਾਂਟ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ਗਨ ਸਕੀਮ ਵਜੋਂ ਲਾਗੂ ਕੀਤਾ ਗਿਆ ਸੀ।

ਦਲਿਤਾਂ ਨਾਲ 2 ਵਾਰ ਵਿਸ਼ਵਾਸਘਾਤ ਕਰਨ ਲਈ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਸ਼ੀਰਵਾਦ ਸਕੀਮ ਅਧੀਨ ਸ਼ਗਨ ਦੀ ਰਾਸ਼ੀ ਵਧਾ ਕੇ 51 ਹਜ਼ਾਰ ਰੁਪਏ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤਕ ਕੋਈ ਵਾਧਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਲਟਾ ਇਹ ਹਾਲਾਤ ਹਨ ਕਿ ਸਰਕਾਰ ਦੁਆਰਾ ਲਾਭਪਾਤਰੀਆਂ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਵੀ ਜਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਮਾਪਿਆਂ ਨੂੰ ਕਾਫੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੇ ਸਰਕਾਰ ਕੋਲੋਂ ਇਹ ਗ੍ਰਾਂਟ ਮਿਲਣ ਦੀ ਉਮੀਦ 'ਚ ਆਪਣੀਆਂ ਧੀਆਂ ਦੇ ਵਿਆਹਾਂ ਲਈ ਕਰਜ਼ੇ ਚੁੱਕ ਲਏ ਸਨ। ਰਣੀਕੇ ਨੇ ਐੱਸ. ਸੀ. ਸਕਾਲਰਸ਼ਿਪ ਸਕੀਮ ਤਹਿਤ ਵਜ਼ੀਫਾ ਫੀਸ ਘਟਾਉਣ ਲਈ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਵਿਚ ਦਾਖ਼ਲਾ ਲੈਣ ਸਮੇਂ ਦਲਿਤ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
 


Anuradha

Content Editor

Related News