ਪਲਾਟ ਦੇ ਕਬਜ਼ੇ ਨੂੰ ਲੈ ਕੇ ਹੋਏ ਝਗੜੇ ''ਚ ਚੱਲੀ ਗੋਲੀ
Saturday, Jul 22, 2017 - 07:27 AM (IST)
ਮੋਗਾ (ਆਜ਼ਾਦ) - ਫੋਕਲ ਪੁਆਇੰਟ ਮੋਗਾ ਦੇ ਸਾਹਮਣੇ ਸਥਿਤ 27 ਮਰਲੇ ਦੇ ਕੀਮਤੀ ਪਲਾਟ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ-ਝਗੜਾ ਹੋਣ ਤੋਂ ਇਲਾਵਾ ਹਵਾਈ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਥਾਣਾ ਸਿਟੀ ਮੋਗਾ ਵੱਲੋਂ ਕੇਵਲ ਕ੍ਰਿਸ਼ਨ ਪੁੱਤਰ ਅੰਬਾ ਪ੍ਰਸਾਦ ਨਿਵਾਸੀ ਰੇਲਵੇ ਰੋਡ ਮੋਗਾ ਦੇ ਬਿਆਨਾਂ 'ਤੇ ਅਜਮੇਰ ਸਿੰਘ, ਉਸ ਦੇ ਬੇਟੇ ਤੇਜਾ ਸਿੰਘ, ਸੋਨੀ ਨਿਵਾਸੀ ਘੱਲ ਕਲਾਂ, ਅਜਮੇਰ ਸਿੰਘ ਦੀ ਭੈਣ, ਅਜਮੇਰ ਸਿੰਘ ਦੇ ਭਰਾ ਅਤੇ ਚਾਰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਖਿਲਾਫ ਪਲਾਟ 'ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਮਾਮਲੇ ਦੀ ਜਾਂਚ ਫੋਕਲ ਪੁਆਇੰਟ ਪੁਲਸ ਚੌਕੀ ਦੇ ਇੰਚਾਰਜ ਥਾਣੇਦਾਰ ਕਸ਼ਮੀਰ ਸਿੰਘ ਕਰ ਰਹੇ ਹਨ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨੇ ਦੱਸਿਆ ਕਿ ਕੇਵਲ ਕ੍ਰਿਸ਼ਨ ਅਤੇ ਅਜਮੇਰ ਸਿੰਘ ਦਾ ਫੋਕਲ ਪੁਆਇੰਟ ਦੇ ਸਾਹਮਣੇ 27 ਮਰਲੇ ਦੇ ਪਲਾਟ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਹੈ। ਦੋਵੇਂ ਧਿਰਾਂ ਹੀ ਉਕਤ ਪਲਾਟ 'ਤੇ ਆਪਣਾ ਹੱਕ ਜਤਾ ਰਹੀਆਂ ਹਨ। ਕੇਵਲ ਕ੍ਰਿਸ਼ਨ ਨੇ ਪੁਲਸ ਨੂੰ ਦੱਸਿਆ ਕਿ ਬੀਤੇ ਦਿਨ ਦੋਸ਼ੀਆਂ ਨੇ ਉਸ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਤਾਲੇ ਤੋੜ ਦਿੱਤੇ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਵਰਕਰ ਉਥੇ ਪੁੱਜੇ ਤੇ ਰੋਕਣ ਦਾ ਯਤਨ ਕੀਤਾ। ਦੋਸ਼ੀਆਂ ਨੇ ਉਨ੍ਹਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਸਿੱਧੇ ਫਾਇਰ ਕੀਤੇ ਅਤੇ ਹਵਾਈ ਫਾਇਰਿੰਗ ਵੀ ਕੀਤੀ ਜਿਸ 'ਤੇ ਉਹ ਡਰ ਗਏ। ਦੋਸ਼ੀ ਧਮਕੀਆਂ ਦਿੰਦੇ ਹੋਏ ਉਥੋਂ ਭੱਜ ਗਏ ਜਿਸ 'ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਦੋਨਾਂ ਧਿਰਾਂ ਨੂੰ ਬੁਲਾ ਕੇ ਪਲਾਟ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ ਅਤੇ ਮੌਕੇ 'ਤੇ ਜਾ
