ਹੁਸ਼ਿਆਰਪੁਰ ''ਚ ਰੰਜਿਸ਼ ਦੇ ਚਲਦਿਆਂ ਨੌਜਵਾਨ ''ਤੇ ਚਲਾਈਆਂ ਗੋਲੀਆਂ (ਵੀਡੀਓ)
Tuesday, Jun 18, 2019 - 06:50 PM (IST)
ਹੁਸ਼ਿਆਰਪੁਰ (ਅਮਰੀਕ, ਅਮਰਿੰਦਰ ਮਿਸ਼ਰਾ)— ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਨੇੜਲੇ ਪਿੰਡ ਬੱਸੀ ਕਲਾਂ 'ਚ ਇਕ ਨੌਜਵਾਨ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਕਤ ਨੌਜਵਾਨ 'ਤੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਹਾਲਤ 'ਚ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਵਿਅਕਤੀ ਦੀ ਪਛਾਣ ਜਤਿੰਦਰ ਕੁਮਾਰ ਦੇ ਤੌਰ 'ਤੇ ਹੋਈ ਹੈ। ਜਤਿੰਦਰ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ। ਉਸ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਦੇਰ ਰਾਤ ਕਰੀਬ 9 ਵਜੇ ਕਿਸੇ ਦੋਸਤ ਦੀ ਦੁਕਾਨ 'ਤੇ ਬੈਠਾ ਹੋਇਆ ਸੀ। ਇਸੇ ਦੌਰਾਨ ਕੁਝ ਲੋਕ ਉਥੇ ਆਏ ਅਚਾਨਕ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਜਤਿੰਦਰ ਦੇ ਪੈਰ 'ਚ ਅਤੇ ਇਕ ਗੋਲੀ ਸਿਰ 'ਚ ਲੱਗੀ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।