ਜਲੰਧਰ: ਨਕੋਦਰ ''ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

Monday, Jun 01, 2020 - 06:44 PM (IST)

ਜਲੰਧਰ: ਨਕੋਦਰ ''ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਨਕੋਦਰ (ਪਾਲੀ)— ਨਕੋਦਰ ਵਿਖੇ ਥਾਣਾ ਮਹਿਤਪੁਰ ਨੇੜੇ ਅਣਪਛਾਤਿਆਂ ਵੱਲੋਂ ਗੋਲੀ ਚਲਾਉਣ ਕਰਕੇ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਮਹਿਤਪੁਰ ਦੇ ਪਿੰਡ ਤੰਦਾਊਰਾ 'ਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਅੱਜ ਸ਼ਾਮ ਜਰਨੈਲ ਸਿੰਘ ਉਰਫ ਨਾਨੂੰ (32) ਪੁੱਤਰ ਰਾਜ ਪਾਲ ਵਾਸੀ ਤੰਦਾਊਰਾ ਨੂੰ ਗੋਲੀ ਮਾਰ ਦਿੱਤੀ। ਜਰਨੈਲ ਸਿੰਘ ਪਿੰਡ ਤੋਂ ਬਾਹਰ ਡੇਰੇ 'ਤੇ ਰਹਿੰਦੇ ਸਨ।

ਅਣਪਛਾਤਿਆਂ ਵੱਲੋਂ ਚਲਾਈ ਗਈ ਗੋਲੀ ਉਨ੍ਹਾਂ ਦੇ ਸਿਰ ਦੇ ਖੱਬੇ ਪਾਸੇ 'ਚ ਲੱਗੀ, ਜਿਸ ਨਾਲ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਹਮਲਾਵਰਾਂ ਨੇ ਇਕ ਗੋਲੀ ਉਸ ਦੀ ਮਾਤਾ ਬੀਰੋ ਦੇ ਵੀ ਮਾਰੀ, ਜੋ ਨਹੀਂ ਲੱਗੀ ਅਤੇ ਉਹ ਵਾਲ-ਵਾਲ ਬਚ ਗਈ। ਖੌਫਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕ 'ਤੇ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦੇ ਥਾਣਾ ਮੁਖੀ ਮਹਿਤਪੁਰ ਇੰਸਪੈਕਟਰ ਲਖਵੀਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸੁਰੂ ਕੀਤੀ। ਫਿਲਹਾਲ ਅਣਪਛਾਤੇ ਵਿਅਕਤੀ ਫਰਾਰ ਦੱਸੇ ਜਾ ਰਹੇ ਹਨ।


author

shivani attri

Content Editor

Related News