ਅੰਮ੍ਰਿਤਸਰ: ਵਿਆਹ ਸਮਾਗਮ ਦੌਰਾਨ ਗੈਂਗਸਟਰ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਵੀਡੀਓ ਵਾਇਰਲ

Thursday, Oct 08, 2020 - 01:22 PM (IST)

ਅੰਮ੍ਰਿਤਸਰ: ਵਿਆਹ ਸਮਾਗਮ ਦੌਰਾਨ ਗੈਂਗਸਟਰ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਵੀਡੀਓ ਵਾਇਰਲ

ਅੰਮ੍ਰਿਤਸਰ (ਬਿਊਰੋ)— ਅੰਮ੍ਰਿਤਸਰ ਦੇ ਅਧੀਨ ਆਉਂਦੇ ਪਿੰਡ ਕੰਧੋਵਾਲ 'ਚ ਵਿਆਹ ਦੌਰਾਨ ਗੈਂਗਸਟਰ ਰਾਣਾ ਕੰਧੋਵਾਲ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ ਰਾਣਾ ਨਾਂ ਦੇ ਗੈਂਗਸਟਰ ਦੇ ਵਿਆਹ ਦੀ ਖ਼ੁਸ਼ੀ ਨੂੰ ਲੈ ਕੇ ਕੀਤੀ ਗਈ ਹੈ।

PunjabKesari
ਵੀਡੀਓ ਵਾਇਰਲ ਹੋਣ ਉਪਰੰਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਉਕਤ ਗੈਂਗਸਟਰ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਸ ਨੂੰ ਫੜਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਕੰਧੋਵਾਲ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਵਿਆਹ ਸਮਾਰੋਹ ਦੌਰਾਨ ਹੀ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਹਨ।

PunjabKesari
ਰਾਣਾ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ 'ਤੇ ਬਾਹਰ ਖੁੱਲ੍ਹੇਆਮ ਘੁੰਮ ਰਿਹਾ ਹੈ ਪਰ ਸਿਆਸੀ ਦਬਾਅ ਦੇ ਚਲਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਦੋਂ ਰਾਣਾ ਦੇ ਵਿਆਹ ਮੌਕੇ ਗੈਂਗਸਟਰ ਵੱਲੋਂ ਫਾਇਰਿੰਗ ਕੀਤੀ ਤਾਂ ਪੁਲਸ ਹਰਕਤ 'ਚ ਆਈ ਅਤੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੁੰਦੀ ਵੇਖ ਕੇ ਇਸ 'ਤੇ ਅਪਰਾਧਕ ਆਰਮਸ ਐਕਟ ਦੇ ਤਹਿਤ ਮਾਮਲੇ ਦਰਜ ਕਰ ਦਿੱਤੇ ਗਏ।

PunjabKesari
ਡੀ. ਐੱਸ. ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਜੇਕਰ ਸਮਾਂ ਰਹਿੰਦੇ ਹੀ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਇਨ੍ਹਾਂ ਨੂੰ ਫੜ ਲਿਆ ਜਾਂਦਾ ਤਾਂ ਘਟਨਾ ਨੂੰ ਅੰਜਾਮ ਨਹੀਂ ਦੇ ਪਾਂਦੇ।


author

shivani attri

Content Editor

Related News