ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ

Saturday, Oct 31, 2020 - 07:50 PM (IST)

ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ 'ਚ ਇਕ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦੋਹਰਾ ਕਤਲ: ਨਸ਼ੇੜੀ ਪੁੱਤ ਨੇ ਪਿਓ ਤੇ ਮਤਰੇਈ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

PunjabKesari

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਪਛਾਣ ਕਰਨ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਅਸਲਪੁਰ ਵਜੋ ਹੋਈ ਹੈ। ਉਕਤ ਨੌਜਵਾਨ ਜੇ. ਸੀ. ਟੀ. ਹੁਸ਼ਿਆਰਪੁਰ 'ਚ ਡਰਾਈਵਰ ਦਾ ਕੰਮ ਕਰਦਾ ਹੈ। ਰਾਤ ਦੇ ਸਮੇਂ ਜਦੋਂ ਉਹ ਡਿਊਟੀ ਤੋਂ ਛੁੱਟੀ ਕਰਕੇ ਘਰ ਵਾਪਸ ਜਾ ਰਿਹਾ ਸੀ ਤਾਂ ਰਸਤੇ 'ਚ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਸਨ।

ਇਹ ਵੀ ਪੜ੍ਹੋ:  ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

PunjabKesari
ਇਸ ਦੌਰਾਨ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਸ ਦੀ ਹਾਲਤ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਤੋਂ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ​​​​​​​: ​​​​​​​ ਜਾਖੜ ਦਾ ਮੋਦੀ 'ਤੇ ਤੰਜ, ਕਿਹਾ-ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂ ਮੋਦੀ ਸਰਕਾਰ

PunjabKesari


author

shivani attri

Content Editor

Related News