ਦਸੂਹਾ: ਅਣਪਛਾਤੇ ਨੌਜਵਾਨਾਂ ਨੇ ਪਿੰਡ ਉੱਚੀ ਬੱਸੀ 'ਚ ਕੀਤੀ ਫਾਇਰਿੰਗ

Wednesday, Feb 05, 2020 - 12:59 PM (IST)

ਦਸੂਹਾ: ਅਣਪਛਾਤੇ ਨੌਜਵਾਨਾਂ ਨੇ ਪਿੰਡ ਉੱਚੀ ਬੱਸੀ 'ਚ ਕੀਤੀ ਫਾਇਰਿੰਗ

ਦਸੂਹਾ (ਝਾਵਰ)— ਥਾਣਾ ਦਸੂਹਾ ਦੇ ਪਿੰਡ ਉੱਚੀ ਬੱਸੀ ਵਿਖੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਵੱਲੋਂ ਮਥਰਾ ਚੌਕ 'ਚ ਫਾਇਰਿੰਗ ਕਰ ਦਿੱਤੀ ਗਈ। ਫਾਇਰਿੰਗ ਹੋਣ ਤੋਂ ਤੁਰੰਤ ਬਾਅਦ ਲੋਕਾਂ ਅਤੇ ਪਿੰਡ ਦੇ ਸਰਪੰਚ ਸੰਦੀਪ ਕੁਮਾਰ ਨੇ ਥਾਣਾ ਦਸੂਹਾ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਮੁਖੀ ਯਾਦਵਿੰਦਰ ਸਿੰਘ ਬਰਾੜ ਅਤੇ ਏ. ਐੱਸ. ਆਈ. ਪਰਮਜੀਤ ਸਿੰਘ ਭਾਰੀ ਫੋਰਸ ਲੈ ਕੇ ਮੌਕੇ 'ਤੇ ਪਹੁੰਚੇ। ਪੁਲਸ ਵੱਲੋਂ ਅਣਪਛਾਤੇ ਨੌਜਵਾਨਾਂ ਦਾ ਪਿੱਛਾ ਕੀਤਾ ਗਿਆ ਪਰ ਉਹ ਭੱਜਣ 'ਚ ਕਾਮਯਾਬ ਰਹੇ।

ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਪਿੰਡ ਦੇ ਸਰਪੰਚ ਸੰਦੀਪ ਕੁਮਾਰ ਦੱਸਿਆ ਕਿ ਘਟਨਾ ਵਾਲੇ ਸਥਾਨ ਤੋਂ ਮੌਕੇ 'ਤੇ ਚੱਲੇ ਹੋਏ ਕਾਰਤੂਸ ਅਤੇ ਦੋ ਜ਼ਿੰਦਾ ਕਾਰਤੂਸ ਫੜੇ ਗਏ ਹਨ। ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ 'ਤੇ ਅਣਪਛਾਤੇ ਨੌਜਵਾਨਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਪਿੱਛੇ ਕੋਈ ਰੰਜਿਸ਼ ਵੀ ਹੋ ਸਕਦੀ ਹੈ, ਇਸ ਸਬੰਧੀ ਵੀ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਘਟਨਾ ਕਾਰਨ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।


author

shivani attri

Content Editor

Related News