ਜਲੰਧਰ ਦੇ ਆਦਮਪੁਰ 'ਚ ਵੱਡੀ ਵਾਰਦਾਤ, ਪਸ਼ੂਆਂ ਨੂੰ ਪੱਠੇ ਪਾਉਣ ਜਾ ਰਹੇ ਵਿਅਕਤੀ 'ਤੇ ਚਲਾਈਆਂ ਗੋਲੀਆਂ

Friday, Jan 06, 2023 - 01:22 PM (IST)

ਜਲੰਧਰ ਦੇ ਆਦਮਪੁਰ 'ਚ ਵੱਡੀ ਵਾਰਦਾਤ, ਪਸ਼ੂਆਂ ਨੂੰ ਪੱਠੇ ਪਾਉਣ ਜਾ ਰਹੇ ਵਿਅਕਤੀ 'ਤੇ ਚਲਾਈਆਂ ਗੋਲੀਆਂ

ਆਦਮਪੁਰ (ਦਿਲਬਾਗੀ, ਚਾਂਦ)- ਜਲੰਧਰ ਵਿਖੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਆਦਮਪੁਰ ਦੇ ਅਧੀਨ ਪੈਂਦੇ ਪਿੰਡ ਹਰੀਪੁਰ ਵਾਸੀ ਕਰਨਵੀਰ ਸਿੰਘ ਉਰਫ਼ ਹੈਪੀ ਪੁੱਤਰ ਅਮਰਜੀਤ ਸਿੰਘ ਉੱਤੇ ਸਵੇਰੇ 7 ਵਜੇ ਦੇ ਕੀਰਬ ਇਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਵਿਅਕਤੀ ਆਪਣੀ ਹਵੇਲੀ ਵਿਚ ਪਸ਼ੂਆਂ ਨੂੰ ਪੱਠੇ ਪਾਉਣ ਲਈ ਜਾ ਰਿਹਾ ਸੀ ਤਾਂ ਉਸ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ। 

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਗੋਲੀ ਕਰਨਵੀਰ ਸਿੰਘ ਹੈਪੀ ਦੀ ਵੱਖੀ ਵਿਚ ਦੋ ਗੋਲੀਆਂ ਲੱਤਾਂ ਵਿੱਚ ਲੱਗੀਆਂ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਆਦਮਪੁਰ ਦੇ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਚਿੰਤਾਜਨਕ ਵੇਖਦਿਆਂ ਹੋਇਆ ਜਲੰਧਰ ਹਸਪਤਾਲ ਜੇਰੇ ਇਲਾਜ ਲਈ ਭੇਜ ਦਿੱਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਨੇ ਠਾਰੇ ਲੋਕ, ਇਸ ਦਿਨ ਨੂੰ ਨਿਕਲੇਗੀ ਧੁੱਪ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News