ਜਲੰਧਰ ਵਿਖੇ ਦੋ ਧੜਿਆਂ ’ਚ ਹੋਇਆ ਟਕਰਾਅ, ਚੱਲੀਆਂ ਤਾਬੜਤੋੜ ਗੋਲ਼ੀਆਂ
Monday, Oct 30, 2023 - 11:18 AM (IST)
ਜਲੰਧਰ (ਰਮਨ)-ਥਾਣਾ ਰਾਮਾ ਮੰਡੀ ਅਧੀਨ ਪੈਂਦੇ ਕਾਜ਼ੀ ਮੰਡੀ ਨੇੜੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਝੜਪ ਹੋ ਗਈ, ਜਿਸ ਕਾਰਨ ਦੋ ਧਿਰਾਂ ਵਿਚ ਟਕਰਾਅ ਹੋ ਗਿਆ। ਇਸ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਨਾਲ ਹਵਾਈ ਫਾਇਰ ਕੀਤੇ। ਗੋਲ਼ੀਆਂ ਚੱਲਣ ਕਾਰਨ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਪਰ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਸੂਤਰਾਂ ਅਨੁਸਾਰ ਪੁਲਸ ਨੇ ਕੁਝ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਾਜਾਇਜ਼ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਪੁਲਸ ਦੇ ਹੱਥ ਘਟਨਾ ਸਥਾਨ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਲੱਗੀ ਹੈ। ਜਲਦ ਪੁਲਸ ਪ੍ਰੈੱਸ ਕਾਨਫ਼ਰੰਸ ਕਰ ਕੇ ਮਾਮਲੇ ਦਾ ਪਰਦਾਫਾਸ਼ ਕਰ ਸਕਦੀ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਆਕਾਸ਼ ਸਹੋਤਾ ਵਾਸੀ ਕਿਸ਼ਨਪੁਰਾ ਨੇ ਦੱਸਿਆ ਕਿ ਉਸ ਦੀ ਉਸੇ ਇਲਾਕੇ ਦੇ ਰਹਿਣ ਵਾਲੇ ਦਮਨ ਕਲਿਆਣ ਨਾਲ ਪੁਰਾਣੀ ਦੁਸ਼ਮਣੀ ਹੈ, ਜਿਸ ਕਾਰਨ ਉਹ ਕਈ ਦਿਨਾਂ ਤੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਸ਼ਨੀਵਾਰ ਰਾਤ ਨੂੰ ਉਹ ਕਿਸੇ ਕੰਮ ਲਈ ਕਾਜ਼ੀ ਮੰਡੀ ਦੋਮੋਰੀਆ ਪੁਲ ਨੇੜਿਓਂ ਲੰਘ ਰਿਹਾ ਸੀ। ਇਸ ਦੌਰਾਨ ਦਮਨ ਕਲਿਆਣ ਆਪਣੇ ਸਾਥੀਆਂ ਨਾਲ ਆਇਆ ਅਤੇ ਉਸ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤਾ। ਉਸ ਨੇ ਆਪਣੇ ਨਾਜਾਇਜ਼ ਪਿਸਤੌਲ ਨਾਲ ਹਵਾ ਵਿਚ ਦੋ ਫਾਇਰ ਵੀ ਕੀਤੇ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੌਤ ਦੀ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਟਾਂਡਾ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ
ਗੋਲ਼ੀਆਂ ਚੱਲਣ ਨਾਲ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਘੋਖਦਿਆਂ ਕੁਝ ਨੌਜਵਾਨਾਂ ਨੂੰ ਰਾਊਂਡਅਪ ਵੀ ਕੀਤਾ। ਪੁਲਸ ਨੇ ਛਾਪੇਮਾਰੀ ਕਰਦਿਆਂ ਤੜਕਸਾਰ ਦਮਨ ਕਲਿਆਣ ਨੂੰ ਉਸ ਦੇ ਘਰੋਂ ਕਾਬੂ ਕਰ ਲਿਆ। ਦੇਰ ਸ਼ਾਮ ਪੁਲਸ ਨੇ ਉਕਤ ਮਾਮਲੇ ਵਿਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।
ਸਿਆਸਤ ਵਿਚ ਪੈਰ ਪਸਾਰ ਰਿਹਾ ਸੀ ਕਲਿਆਣਹਵਾਈ ਫਾਇਰ ਕਰਨ ਵਾਲੇ ਦਮਨ ਕਲਿਆਣ, ਜਿਸ ਨੂੰ ਨਾਜਾਇਜ਼ ਅਸਲੇ ਨਾਲ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਸਿਆਸਤ ਵਿਚ ਪੈਰ ਪਸਾਰ ਰਿਹਾ ਸੀ। ਕਾਂਗਰਸ ਪਾਰਟੀ ਦੇ ਨਾਲ-ਨਾਲ ਉਹ ਆਮ ਆਦਮੀ ਪਾਰਟੀ ਦਾ ਵੀ ਸਪੋਰਟਰ ਸੀ। ਦੋਵਾਂ ਪਾਰਟੀਆਂ ਦੇ ਉੱਤਰੀ ਹਲਕੇ ਦੇ ਆਗੂਆਂ ਨਾਲ ਉਸ ਦਾ ਗਠਜੋੜ ਸੀ। ਕੁਝ ਦਿਨਾਂ ਤੋਂ ਉਹ ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕੇ ਦੇ ਆਗੂਆਂ ਨਾਲ ਨਜ਼ਦੀਕੀਆਂ ਵਧਾ ਰਿਹਾ ਸੀ।
ਇਹ ਵੀ ਪੜ੍ਹੋ: ਕਪੂਰਥਲਾ: ਛੱਤ 'ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਪਿਆ ਕਰੰਟ, ਮਿਲੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ