ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਵਿਦੇਸ਼ ਤੋਂ ਆਏ ਨੌਜਵਾਨ 'ਤੇ ਹੋਈ ਫਾਇਰਿੰਗ

12/28/2023 6:53:28 PM

ਜਲੰਧਰ (ਸੁਨੀਲ)- ਜਲੰਧਰ ਸ਼ਹਿਰ 'ਚ ਦਿਨ-ਦਿਹਾੜੇ ਗੋਲ਼ੀ ਚੱਲਣ ਨਾਲ ਸਨਸਨੀ ਫੈਲ ਗਈ। ਵੀਰਵਾਰ ਸ਼ਾਮ ਜਲੰਧਰ ਅਧੀਨ ਪੈਂਦੇ ਪਿੰਡ ਸੰਗਲ ਸੋਹਲ ਨੇੜੇ ਗੋਲ਼ੀ ਚੱਲਣ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਨਜ਼ਦੀਕੀ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਦੀ ਪਛਾਣ ਗੁਰਜੀਤ ਸਿੰਘ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਗੁਰਜੀਤ ਸਿੰਘ ਕੁਝ ਸਮਾਂ ਪਹਿਲਾਂ ਦੁਬਈ ਤੋਂ ਜਲੰਧਰ ਪਰਤਿਆ ਸੀ ਅਤੇ ਕਿਸੇ ਹੋਰ ਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਕਿਸੇ ਕੰਮ ਲਈ ਪਿੰਡ ਸੰਗਲ ਸੋਹਲ ਗਿਆ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ 2023 ’ਚ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ, ਗੈਂਗਸਟਰਾਂ ਦੇ ਐਨਕਾਊਂਟਰ 'ਤੇ ਕੀਤਾ ਵੱਡਾ ਖ਼ੁਲਾਸਾ

ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਗੋਲ਼ੀ ਚਲਾ ਦਿੱਤੀ, ਜੋ ਉਸ ਦੇ ਹੱਥ 'ਚ ਲੱਗੀ। ਫਿਲਹਾਲ ਗੁਰਜੀਤ ਸਿੰਘ ਠੀਕ ਹੈ ਅਤੇ ਪੁਲਸ ਉਸ ਦੇ ਬਿਆਨ ਲੈ ਰਹੀ ਹੈ। ਜ਼ਖ਼ਮੀ ਨੌਜਵਾਨ ਦੇ ਭਰਾ ਮੁਤਾਬਕ ਗੁਰਜੀਤ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਜ਼ਖ਼ਮੀ ਨੌਜਵਾਨ ਦੇ ਬਿਆਨ ਲੈ ਕੇ ਸਿਵਲ ਹਸਪਤਾਲ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਧੁੰਦ ਦੇ ਨਾਲ ‘ਸੀਤ ਲਹਿਰ’ ਦਾ ਕਹਿਰ: 400 ਤੋਂ ਪਾਰ AQI ਹੋਇਆ ਦਮ-ਘੋਟੂ, ਜਾਣੋ ਅਗਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri