ਪਲਾਟ 'ਤੇ ਉਸਾਰੀ ਨੂੰ ਲੈ ਕੇ ਜਲਾਲਾਬਾਦ 'ਚ ਖੂਨੀ ਭਿੜ, ਸਕੇ ਭਰਾਵਾਂ ਨੂੰ ਮਾਰੀ ਗੋਲੀ

Sunday, Sep 13, 2020 - 01:54 PM (IST)

ਪਲਾਟ 'ਤੇ ਉਸਾਰੀ ਨੂੰ ਲੈ ਕੇ ਜਲਾਲਾਬਾਦ 'ਚ ਖੂਨੀ ਭਿੜ, ਸਕੇ ਭਰਾਵਾਂ ਨੂੰ ਮਾਰੀ ਗੋਲੀ

ਜਲਾਲਾਬਾਦ (ਸੇਤੀਆ, ਸੁਮਿਤ, ਟੀਨੂੰ)— ਸ਼ਹਿਰ ਦੇ ਕੰਮਿਊਨਿਟੀ ਹਾਲ ਨੇੜੇ ਥਾਣਾ ਸਿਟੀ ਤੋਂ ਮਹਿਜ਼ 50 ਮੀਟਰ ਦੀ ਦੂਰੀ 'ਤੇ ਪਲਾਟ 'ਤੇ ਚੱਲ ਰਹੀ ਉਸਾਰੀ ਨੂੰ ਲੈ ਕੇ ਦੋ ਧਿਰਾਂ ਆਪਸ 'ਚ ਭਿੜ ਗਈਆਂ। ਇਹ ਮਾਮਲਾ ਇਥੋਂ ਤੱਕ ਵੱਧ ਗਿਆ ਕਿ ਇਸ ਦੌਰਾਨ ਫਾਇਰਿੰਗ ਵੀ ਕੀਤੀ ਗਈ। ਇਸ ਘਟਨਾ 'ਚ ਦੋ ਭਰਾਂਵਾਂ ਸਮੇਤ ਤਿੰਨ ਲੋਕ ਫੱਟਣ ਹੋਏ ਹਨ, ਜਿੰਨ੍ਹਾਂ ਨੂੰ ਜ਼ੇਰੇ ਇਲਾਜ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਹਮਲਾਵਰ ਫਰਾਰ ਦੱਸੇ ਜਾ ਰਹੇ ਹਨ। ਜ਼ਖ਼ਮੀਆਂ 'ਚ ਬਲਵਿੰਦਰ ਸਿੰਘ ਅਤੇ ਜੋਗਿੰਦਰ ਪੁੱਤਰਾਨ ਕ੍ਰਿਪਾਲ ਸਿੰਘ ਵਾਸੀ ਜਲਾਲਾਬਾਦ ਅਤੇ ਦੂਜੀ ਧਿਰ ਦੇ ਕਸ਼ਮੀਰ ਸਿੰਘ ਸ਼ਾਮਲ ਹਨ।

ਉਧਰ ਦੂਜੇ ਪਾਸੇ ਦਿਨ-ਦਿਹਾੜੇ ਥਾਣਾ ਸਿਟੀ 'ਤੇ ਡੀ. ਐੱਸ. ਪੀ. ਦਫ਼ਤਰ ਦੇ ਵਿਚਕਾਰ ਗੋਲੀ ਚੱਲਣ ਦੀ ਘਟਨਾ ਵਾਪਰਣਾ ਕਿਧਰੇ ਨਾ ਕਿਧਰੇ ਕਾਨੂੰਨ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰਦਾ ਹੈ ਕਿ ਸੰਘਣੀ ਆਬਾਦੀ 'ਚ ਦੋ ਭਰਾਂਵਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਨਾ ਲੱਗਦਾ ਹੈ ਕਿ ਲੋਕਾਂ ਦੇ ਦਿਲਾਂ 'ਚ ਕਾਨੂੰਨ ਦਾ ਡਰ ਖ਼ਤਮ ਹੋ ਗਿਆ ਹੈ।

ਇਹ ਵੀ ਪੜ੍ਹੋ: ਜ਼ਿਲ੍ਹਾ ਕਪੂਰਥਲਾ 'ਚ ਸ਼ਰਮਨਾਕ ਘਟਨਾ, ਹਵਸ ਦੇ ਭੁੱਖੇ ਨੇ 6 ਸਾਲਾ ਬੱਚੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

PunjabKesari

ਸਿਵਲ ਹਸਪਤਾਲ ਜ਼ਖ਼ਮੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਕ ਪਲਾਟ ਕੰਮਿਊਨਿਟੀ ਹਾਲ ਦੇ ਪਿਛਵਾੜੇ ਪਿਆ ਸੀ, ਜਿਸ 'ਤੇ ਐਤਵਾਰ ਸਵੇਰੇ ਉਸ ਨੇ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੋਇਆ ਸੀ। ਕਰੀਬ 9 ਵਜੇ ਪਿੰਡ ਸ਼ੇਰ ਮੁਹੰਮਦ ਦੇ ਕਸ਼ਮੀਰ ਸਿੰਘ ਪੁੱਤਰ ਜਾਗਰ ਸਿੰਘ ਆਪਣੇ ਤਿੰਨ ਪੁੱਤਰਾਂ ਜਿੰਨ੍ਹਾਂ 'ਚ ਇਕ ਪੁੱਤਰ ਪੁਲਸ ਮੁਲਾਜਮ ਵੀ ਸ਼ਾਮਲ ਸਨ ਅਤੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਲੈ ਕੇ ਉਸਾਰੀ ਵਾਲੀ ਥਾਂ 'ਤੇ ਪੁੱਜਾ। ਇਨ੍ਹਾਂ ਕੋਲ 12 ਬੋਰ ਬੰਦੂਕ, ਪਿਸਤੌਲ, ਕਾਪੇ, ਕ੍ਰਿਪਾਨਾ ਸਨ। ਆਉਂਦਿਆਂ ਹੀ ਇਨ੍ਹਾਂ ਨੇ ਹਮਲਾ ਸ਼ੁਰੂ ਕਰ ਦਿੱਤਾ। ਇਸ ਘਟਨਾ ਦੌਰਾਨ ਅਸੀਂ ਦੋਵੇਂ ਭਰਾ ਫੱਟੜ ਹੋ ਗਏ ਅਤੇ ਬਾਅਦ 'ਚ ਲੋਕਾਂ ਦੇ ਇਕੱਠ ਹੋਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਉਧਰ ਘਟਨਾ ਵਾਲੀ ਥਾਂ ਤੇ 12 ਬੋਰ ਬੰਦੂਕ ਦਾ ਖੋਲ੍ਹ ਵੀ ਮਿਲਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਚਾਕੂ ਮਾਰ ਪੁਲਸ ਮੁਲਾਜ਼ਮ ਦਾ ਕੀਤਾ ਕਤਲ (ਤਸਵੀਰਾਂ)

PunjabKesari

ਉਧਰ ਘਟਨਾ ਦੀ ਜਾਣਕਾਰੀ ਤੋਂ ਬਾਅਦ ਥਾਣਾ ਸਿਟੀ ਦੇ ਏ. ਐੱਸ. ਆਈ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਹਸਪਤਾਲ 'ਚ ਬਲਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਦੋਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਜੋ ਬਿਆਨ ਲਿਖਵਾਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜਦ ਉਨ੍ਹਾਂ ਨੂੰ ਹਮਲਾਵਰਾਂ ਨੂੰ ਫੜ੍ਹਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਕੋਈ ਸੰਤੁਸ਼ਟ ਜਵਾਬ ਨਹੀਂ ਦਿੱਤਾ।

ਇਹ ਵੀ ਪੜ੍ਹੋ: ਕੈਨੇਡਾ ਬੈਠੀਆਂ ਧੀਆਂ ਸਣੇ ਪੂਰੇ ਪਰਿਵਾਰ ਲਈ 2 ਰੁਪਏ ਕਿਲੋ ਕਣਕ ਲੈ ਰਿਹਾ ਸੀ ਇਹ ਗ਼ਰੀਬ ਅਕਾਲੀ ਲੀਡਰ

ਉਧਰ ਇਸ ਸਬੰਧੀ ਜਦੋਂ ਥਾਣਾ ਸਿਟੀ ਮੁਖੀ ਅਮਰਿੰਦਰ ਸਿੰਘ ਨਾਲ ਥਾਣੇ ਦੇ ਨਜ਼ਦੀਕ ਗੋਲੀ ਚੱਲਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ ਕਿ ਆਖਿਰਕਾਰ ਇਸ ਪਲਾਟ ਨੂੰ ਲੈ ਕੇ ਕੀ ਝਗੜਾ ਚੱਲ ਰਿਹਾ ਹੈ ਅਤੇ ਝਗੜੇ 'ਚ ਤਿੰਨ ਲੋਕ ਫੱਟੜ ਹੋਏ ਹਨ, ਜਿਸ 'ਚ ਬਲਵਿੰਦਰ ਸਿੰਘ ਧਿਰ ਦੇ ਦੋਵੇਂ ਭਰਾ ਅਤੇ ਦੂਜੀ ਧਿਰ ਦਾ ਕਸ਼ਮੀਰ ਸਿੰਘ ਦਾਖ਼ਲ ਹੈ। ਦੋਹਾਂ ਪੱਖਾਂ ਵੱਲੋਂ ਜੋ ਬਿਆਨ ਲਿਖਾਏ ਜਾਣਗੇ ਅਤੇ ਜਿਸ ਵੱਲੋਂ ਵੀ ਗੋਲੀ ਚਲਾਈ ਗਈ ਹੈ, ਉਸ 'ਤੇ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਤਾਂਕਿ ਕਾਨੂੰਨ ਨੂੰ ਕੋਈ ਵੀ ਆਪਣੇ ਹੱਥ 'ਚ ਨਾ ਲੈ ਸਕੇ।
ਇਹ ਵੀ ਪੜ੍ਹੋ:  ਕੈਪਟਨ ਦੇ 'ਆਪ' 'ਤੇ ਦਿੱਤੇ ਬਿਆਨ ਦਾ ਅਮਨ ਅਰੋੜਾ ਵੱਲੋਂ ਪਲਟਵਾਰ


author

shivani attri

Content Editor

Related News