ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

06/12/2022 1:26:34 PM

ਅੰਮ੍ਰਿਤਸਰ (ਜਸ਼ਨ)— ਅੰਮ੍ਰਿਤਸਰ ’ਚ ਅੱਜ ਫਿਰ ਤੋਂ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਤੜਕੇ ਸਵੇਰੇ 2 ਅਣਪਛਾਤੇ ਨੌਜਵਾਨਾਂ ਵੱਲੋਂ ਇਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਹਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਧਨੂਪੁਰ ਕਾਲੇ ਵਜੋਂ ਹੋਈ ਹੈ। ਹਰਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਪਰਤਿਆ ਸੀ। 

PunjabKesari

ਮਿਲੀ ਜਾਣਕਾਰੀ ਮੁਤਾਬਕ ਹਰਿੰਦਰ ਸਿੰਘ ਸਵੇਰੇ 3 ਵਜੇ ਦੇ ਕਰੀਬ ਆਪਣੀ ਪਤਨੀ ਸਤਨਾਮ ਕੌਰ ਅਤੇ ਦੋ ਧੀਆਂ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਵਾਰ ਤੋਂ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਜਾ ਰਹੇ ਸਨ। ਹਰਿੰਦਰ ਸਿੰਘ ਦੀਆਂ 5 ਸਾਲ ਅਤੇ 8 ਮਹੀਨਿਆਂ ਦੀਆਂ ਦੋ ਧੀਆਂ ਹਨ। ਇਸ ਦੌਰਾਨ ਜਦੋਂ ਉਹ ਹਰਿਕਸ਼ਨ ਨਗਰ ਰੋਡ ਤੋਂ ਸਥਾਨਕ ਰੋਡ ’ਤੇ ਪਹੁੰਚੇ ਤਾਂ ਉਸੇ ਸਮੇਂ ਇਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਹਰਿੰਦਰ ਸਿੰਘ ਨੇ ਦੋਵੇਂ ਨੌਜਵਾਨਾਂ ਦਾ ਡਟ ਕੇ ਸਾਹਮਣਾ ਕੀਤਾ। ਇਸ ਦੌਰਾਨ ਉਕਤ ਨੌਜਵਾਨਾਂ ਨੇ ਪਹਿਲਾਂ ਹਰਿੰਦਰ ਸਿੰਘ ਦੀ ਕੁੱਟਮਾਰ ਕੀਤੀ ਅਤੇ ਉਸ ਤੋਂ ਬਾਅਦ ਦੋ ਗੋਲ਼ੀਆਂ ਦਾਗੀਆਂ। ਇਨ੍ਹਾਂ ’ਚੋਂ ਇਕ ਗੋਲ਼ੀ ਹਰਿੰਦਰ ਸਿੰਘ ਦੇ ਸਿਰ ’ਤੇ ਲੱਗੀ ਹੈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

PunjabKesari

ਦੱਸਿਆ ਜਾ ਰਿਹਾ ਹੈ ਕਿ ਹਰਿੰਦਰ ਸਿੰਘ ਦਾ ਪਰਸ ਅਤੇ ਮੋਬਾਇਲ ਵੀ ਵਾਰਦਾਤ ਵਾਲੀ ਥਾਂ ਤੋਂ ਨਹੀਂ ਮਿਲਿਆ ਹੈ ਜਦਕਿ ਪੁਲਸ ਪਰਸ ਅਤੇ ਮੋਬਾਇਲ ਦੀ ਲੁੱਟ ਦੀ ਪੁਸ਼ਟੀ ਨਹੀਂ ਕਰ ਰਹੀ ਹੈ। ਘਟਨਾ ਵਾਲੇ ਸਥਾਨ ’ਤੇ ਪੁਲਸ ਦੇ ਆਲਾ ਅਧਿਕਾਰੀਆਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਦੂਜੇ ਪਾਸੇ ਹਰਿੰਦਰ ਦੇ ਘਰ ਮੌਤ ਦੀ ਖ਼ਬਰ ਨੂੰ ਸੁਣ ਕੇ ਸੋਗ ਦੀ ਲਹਿਰ ਦੌੜ ਪਈ ਹੈ। ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੌਕੇ ਤੋਂ ਪੁਲਸ ਨੇ ਪਿਸਤੌਲ ਦੇ ਦੋ ਖੋਲ ਬਰਾਮਦ ਕੀਤੇ ਹਨ। ਪੁਲਸ ਇਸ ਮਾਮਲੇ ਦੀ ਲੁੱਟ ਅਤੇ ਕਿਸੇ ਪੁਰਾਣੀ ਰੰਜਿਸ਼ ਤਹਿਤ ਕੀਤੇ ਗਏ ਕਤਲ ਨੂੰ ਲੈ ਕੇ ਦੋਵੇਂ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। 

PunjabKesari

ਦੱਸ ਦੇਈਏ ਕਿ ਅੰਮ੍ਰਿਤਸਰ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋਈ ਪਈ ਹੈ। ਆਏ ਦਿਨ ਦਿਨ ਹੀ ਪਿਸਤੌਲਾਂ ਅਪਰਾਧਕ ਤੱਤਾਂ ਵੱਲੋਂ ਇੰਝ ਕੱਢੀਆਂ ਜਾ ਰਹੀਆਂ ਹਨ, ਜਿਵੇਂ ਕਿ ਕੋਈ ਖਿਡੌਣਾ ਹੋਵੇ। ਸ਼ਨੀਵਾਰ ਨੂੰ ਵੀ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ’ਤੇ ਇਕ ਕੌਂਸਲਰ ਦੇ ਪੁੁੱਤਰ ਵੱਲੋਂ ਪੁਲਸ ਦੀ ਮੌਜੂਦਗੀ ’ਚ ਗੋਲ਼ੀ ਚਲਾ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ, ਉਥੇ ਹੀ ਅੱਜ ਫਿਰ ਤੋਂ ਤੜਕੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਵਿਅਕਤੀ ’ਤੇ ਗੋਲ਼ੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਤਲ ਵਰਗੀਆਂ ਰੋਜ਼ਾਨਾ ਵਾਪਰ ਰਹੀਆਂ ਅਜਿਹੀਆਂ ਨੂੰ ਲੈ ਕੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਾਈਵੇਟ ਸਕੂਲਾਂ ਵਿਰੁੱਧ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਵੱਡੀ ਕਾਰਵਾਈ, ਜਾਰੀ ਕੀਤਾ ਨੋਟਿਸ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News