ਫਗਵਾੜਾ: ਪਹਿਲਾਂ ਇਕੱਠੇ ਪੀਤੀ ਸ਼ਰਾਬ, ਫਿਰ ਨਸ਼ੇ 'ਚ ਟੱਲੀ ਹੋ ਕੇ ਚਲਾਈਆਂ ਗੋਲ਼ੀਆਂ
Monday, Jul 05, 2021 - 10:53 AM (IST)
ਫਗਵਾੜਾ (ਜਲੋਟਾ, ਹਰਜੋਤ, ਸੋਨੂੰ)- ਫਗਵਾੜਾ ਦੇ ਬੱਸ ਸਟੈਂਡ ਇਲਾਕੇ ਵਿਚ ਇਕ ਅਹਾਤੇ ਦੇ ਬਾਹਰ ਸ਼ਰਾਬ ਪੀ ਰਹੇ ਕੁਝ ਵਿਅਕਤੀਆਂ ਵੱਲੋਂ ਆਪਸੀ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਇਕ ਤੋਂ ਬਾਅਦ ਇਕ ਕਰਕੇ ਦੋ ਹਵਾਈ ਫਾਇਰ ਕਰ ਦਿੱਤੇ ਗਏ। ਗੋਲ਼ੀਆਂ ਚਲਾਉਣ ਦੀ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ।
ਇਹ ਵੀ ਪੜ੍ਹੋ: ਦਿੱਲੀ ਤੋਂ ਭੱਜ ਕੇ ਜਲੰਧਰ ਪੁੱਜਾ ਪ੍ਰੇਮੀ ਜੋੜਾ, ਕੁੜੀ ਦੇ ਪਰਿਵਾਰ ਨੇ ਪ੍ਰੇਮੀ ਦੀ ਸੜਕ ’ਤੇ ਕੀਤੀ ਛਿੱਤਰ-ਪਰੇਡ
ਜਾਣਕਾਰੀ ਮੁਤਾਬਕ ਸਥਾਨਕ ਬੱਸ ਸਟੈਂਡ ਇਲਾਕੇ ਵਿਚ ਇਕ ਅਹਾਤੇ ਦੇ ਬਾਹਰ ਤਿੰਨ ਲੋਕ ਸ਼ਰਾਬ ਪੀਣ ਲਈ ਖੜ੍ਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚ ਆਪਸੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਨਸ਼ੇ ਵਿਚ ਧੁੱਤ ਇਨ੍ਹਾਂ ਨੇ 12 ਬੋਰ ਬੰਦੂਕ ਦੁਨਾਲੀ ਨਾਲ ਹਵਾਈ ਫਾਇਰ ਕਰ ਦਿੱਤੇ। ਇਸ ਤੋਂ ਬਾਅਦ ਪੂਰੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਭੱਜ ਗਏ । ਵਾਪਰੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਫਗਵਾੜਾ ਸਿਟੀ ਪੁਲਸ ਦੀ ਟੀਮ ਮੌਕੇ ਉਤੇ ਪੁੱਜੀ ਅਤੇ ਇਨ੍ਹਾਂ ਤਿੰਨਾਂ ਸ਼ਰਾਬੀਆਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਜ਼ਲ੍ਹਿਾ ਜਲੰਧਰ ,ਜਸਵੰਤ ਵਾਸੀ ਤਹਿਸੀਲ ਨੂਰਮਹਿਲ ਅਤੇ ਪੰਕਜ ਵਾਸੀ ਮਨਸਾ ਦੇਵੀ ਨਗਰ ਵਜੋਂ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਜੀਠੀਆ ਦਾ ਵੱਡਾ ਇਲਜ਼ਾਮ, ਕੈਪਟਨ ਦੀ ਸ਼ਹਿ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ (ਵੀਡੀਓ)
ਥਾਣਾ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਨਸ਼ੇ ਵਿਚ ਟੱਲੀ ਨੌਜਵਾਨਾਂ ਨੇ ਪਹਿਲਾਂ ਅਹਾਤੇ ਵਿਚ ਬੈਠ ਕੇ ਸ਼ਰਾਬ ਪੀਤੀ ਅਤੇ ਫਿਰ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ’ਤੇ ਸਰਵੇ: ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣ ’ਤੇ 98 ਫ਼ੀਸਦੀ ਮੌਤ ਦਾ ਖ਼ਤਰਾ ਘੱਟ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।