ਟਾਂਡਾ: ਰੰਜਿਸ਼ ਦੇ ਚਲਦਿਆਂ ਸਕੂਟਰ ਸਵਾਰਾਂ ਨੇ ਘਰ ਦੇ ਬਾਹਰ ਦਾਗੇ ਫਾਇਰ, ਦਹਿਲੇ ਲੋਕ

10/17/2020 11:34:47 AM

ਟਾਂਡਾ-ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)— ਪਿੰਡ ਢਡਿਆਲਾ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਘਰ 'ਤੇ ਕਿਸੇ ਰੰਜਿਸ਼ ਦੇ ਚਲਦਿਆਂ ਅਣਪਛਾਤੇ ਸਕੂਟਰ ਸਵਾਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਟਾਂਡਾ ਪੁਲਸ ਨੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਅਣਪਛਾਤੇ ਸਕੂਟਰ ਸਵਾਰਾਂ 'ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਹਰਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਸ਼ਮਸ਼ਾਨਘਾਟ ਦੇ ਦਾਨ ਪਾਤਰ 'ਚੋਂ ਨਿਕਲਿਆ ਕੁਝ ਅਜਿਹਾ, ਜਿਸ ਨੂੰ ਵੇਖ ਸੇਵਾਦਾਰ ਵੀ ਰਹਿ ਗਏ ਦੰਗ

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਹਰਪਿੰਦਰ ਸਿੰਘ ਨੇ ਦੱਸਿਆ ਕਿ ਉਹ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਿਖੇ ਸੇਵਾ ਕਰਦਾ ਹੈ। ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ 'ਚ ਮੌਜੂਦ ਸੀ। ਜਦੋਂ ਉਸ ਦੀ ਪਤਨੀ ਰਾਤ 9.40 ਵਜੇ ਜਦੋਂ ਵਿਹੜੇ 'ਚ ਗਈ ਤਾਂ ਉਸ ਨੇ ਬਾਹਰ ਖੜਾਕ ਸੁਣ ਕੇ ਉਸ ਨੂੰ ਆਵਾਜ਼ ਮਾਰੀ ਅਤੇ ਲਾਈਟ ਜਗਾ ਦਿੱਤੀ। ਇੰਨੇ ਨੂੰ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਫਿਰ ਰੌਲਾ ਪੈਣ 'ਤੇ ਉਸ ਦੇ ਗੁਆਂਢੀਆਂ ਨੇ ਦੱਸਿਆ ਕਿ ਦੋ ਅਣਪਛਾਤੇ ਸਕੂਟਰ ਸਵਾਰ ਜਿਨ੍ਹਾਂ ਨੇ ਬੁੱਕਲਾਂ ਮਾਰੀਆਂ ਹੋਈਆਂ ਸਨ, ਉਹ ਅੱਗੇ ਚਲੇ ਗਏ ਹਨ | ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਚੰਗੀ ਤਰਾਂ ਵੇਖਣ 'ਤੇ ਪਤਾ ਲੱਗਿਆ ਹੈ ਕਿ ਗੋਲੀਆਂ ਉਸ ਦੇ ਘਰ ਦੀਆਂ ਕੰਧਾਂ 'ਤੇ ਲੱਗੀਆਂ।

ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ

ਉਸ ਨੇ ਦੱਸਿਆ ਕਿ ਇਸ ਵਾਰਦਾਤ ਸਬੰਧੀ ਜੋ ਵੀ ਸ਼ੱਕ ਜ਼ਾਹਰ ਕੀਤੇ ਹਨ ਉਹ ਟਾਂਡਾ ਪੁਲਸ ਨੂੰ ਦੱਸੇ ਹਨ। ਹਰਪਿੰਦਰ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ । ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਅਤੇ ਥਾਣਾ ਮੁਖੀ ਬਿਕਰਮ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ। ਪੁਲਸ ਇਸ ਫਾਇਰਿੰਗ ਦੇ ਕਾਰਨਾਂ ਅਤੇ ਇਸ ਨੂੰ ਕਰਨ ਵਾਲਿਆਂ ਦਾ ਪਤਾ ਲਗਾਉਣ 'ਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: ਹੁਕਮਾਂ ਦੀ ਉਲੰਘਣਾ ਕਰਨ 'ਤੇ ਸਿੱਖਿਆ ਮੰਤਰੀ ਦੀ ਸਖ਼ਤ ਕਾਰਵਾਈ, 9 ਸਕੂਲਾਂ ਦੀ ਐੱਨ.ਓ.ਸੀਜ਼. ਰੱਦ

shivani attri

This news is Content Editor shivani attri