ਟਾਂਡਾ ’ਚ ਸੈਰ ਕਰ ਰਹੇ ਜੋੜੇ ਨੂੰ ਲੁਟੇਰਿਆਂ ਨੇ ਪਾਇਆ ਘੇਰਾ, ਗੋਲੀ ਚਲਾ ਕੀਤੀ ਲੁੱਟਖੋਹ

Friday, Feb 05, 2021 - 11:27 AM (IST)

ਟਾਂਡਾ ’ਚ ਸੈਰ ਕਰ ਰਹੇ ਜੋੜੇ ਨੂੰ ਲੁਟੇਰਿਆਂ ਨੇ ਪਾਇਆ ਘੇਰਾ, ਗੋਲੀ ਚਲਾ ਕੀਤੀ ਲੁੱਟਖੋਹ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼,ਮੋਮੀ)- ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਅੱਜ ਸਵੇਰੇ ਪਿੰਡ ਜਲਾਲ ਨੰਗਲ (ਡੋਗਰ) ਵਿੱਚ ਸੜਕ ਉਤੇ ਸੈਰ ਕਰਦੇ ਜੋੜੇ ਨੂੰ ਲੁੱਟਣ ਦੀ ਨੀਅਤ ਨਾਲ ਗੋਲੀ ਚਲਾ ਦਿੱਤੀ, ਜੋ ਸੜਕ ਤੇ ਲੱਗੀ ਹੈ। 

ਇਹ ਵੀ ਪੜ੍ਹੋ : ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਉਪਰਾਲਾ

ਮਿਲੀ ਜਾਣਕਾਰੀ ਮੁਤਾਬਕ ਨੰਗਲ ਜਲਾਲ ਵਾਸੀ ਪਤੀ ਪਤਨੀ ਕੁਲਵਿੰਦਰ ਸਿੰਘ ਅਤੇ ਪਰਮਜੀਤ ਕੌਰ ਪਿੰਡ ਦੀ ਸੰਪਰਕ ਸੜਕ ਉਤੇ ਸਵੇਰੇ ਸੈਰ ਕਰ ਰਹੇ ਸਨ ਤਾਂ ਅਚਾਨਕ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਲੁੱਟਣ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

PunjabKesari

ਕੁਲਵਿੰਦਰ ਸਿੰਘ ਵੱਲੋ ਉਨ੍ਹਾਂ ਦਾ ਜਦੋ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਪੈਰਾਂ ਵੱਲ ਗੋਲੀ ਚਲਾ ਦਿੱਤੀ ਅਤੇ ਪਰਮਜੀਤ ਕੌਰ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਬੇਗੋਵਾਲ ਵੱਲ ਫਰਾਰ ਹੋ ਗਏ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਟੀਮ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਲਈ ਪਿੰਡ ਵਿੱਚ ਲੱਗੇ ਸੀ. ਸੀ. ਟੀ. ਵੀ. ਦੀ ਫੁੱਟੇਜ ਖੰਗਾਲੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਏ. ਐੱਸ. ਆਈ. ਦੀ ਮੌਤ


author

shivani attri

Content Editor

Related News