31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
Friday, Dec 20, 2024 - 06:14 PM (IST)
ਤਰਨਤਾਰਨ(ਰਮਨ)- ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਰਾਹੁਲ ਨੇ ਕਿਹਾ ਕਿ 01 ਜਨਵਰੀ, 2020 ਤੋਂ ਬਾਅਦ ਅਸਲਾਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੈਂਸ ਸਬੰਧੀ ਈ-ਸੇਵਾ ਪੋਰਟਲ ਵਿਚ ਕੋਈ ਸਰਵਿਸ ਨਹੀਂ ਲਈ ਗਈ, ਉਹ 31 ਦਸੰਬਰ, 2024 ਤੋਂ ਪਹਿਲਾਂ-ਪਹਿਲਾਂ ਅਸਲਾ ਲਾਇਸੈਂਸ ਸਬੰਧੀ ਕੋਈ ਵੀ ਸਰਵਿਸ ਆਪਣੇ ਨਜ਼ਦੀਕੀ ਸੇਵਾ ਕੇਂਦਰ ਰਾਹੀਂ ਈ-ਸੇਵਾ ਪੋਰਟਲ ਤੋਂ ਪ੍ਰਾਪਤ ਕਰਨ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਦੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਵਿਚ ਜੋ ਅਸਲਾਧਾਰਕ ਹਨ, ਜਿਨ੍ਹਾਂ ਵੱਲੋਂ ਆਪਣੇ ਅਸਲਾ ਲਾਇਸੈਂਸ ਸਬੰਧੀ 1 ਜਨਵਰੀ 2020 ਤੋਂ ਬਾਅਦ ਈ-ਸੇਵਾ ਪੋਰਟਲ ’ਚ ਕਿਸੇ ਤਰ੍ਹਾਂ ਦੀ ਸਰਵਿਸ ਨਹੀਂ ਲਈ ਗਈ, ਉਹ ਉਕਤ ਮਿਤੀ ਤੋਂ ਪਹਿਲਾਂ-ਪਹਿਲਾਂ ਇਹ ਸੇਵਾ ਲੈਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਿਰਧਾਰਤ ਮਿਤੀ ਅੰਦਰ ਸੇਵਾ ਨਾ ਪ੍ਰਾਪਤ ਕਰਨ ਦੀ ਸੂਰਤ ’ਚ 01 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੈਂਸ ਸਬੰਧੀ ਈ-ਸੇਵਾ ਪੋਰਟਲ ’ਚ ਕੋਈ ਵੀ ਸਰਵਿਸ ਮੁਹੱਈਆ ਨਹੀਂ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਪੰਜਾਬ ਭਰ 'ਚ ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8