ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

Sunday, Feb 16, 2025 - 06:39 PM (IST)

ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

ਚਵਿੰਡਾ ਦੇਵੀ (ਰਾਜਬੀਰ/ਬਲਜੀਤ)- ਪੁਲਸ ਥਾਣਾ ਕੱਥੂਨੰਗਲ ਅਧੀਨ ਪੈਂਦੇ ਕਸਬਾ ਚਵਿੰਡਾ ਦੇਵੀ ਵਿਖੇ ਅਣਪਛਾਤੇ ਵਿਅਕਤੀਆਂ ਅਤੇ ਪੁਲਸ ਦਰਮਿਆਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਇਕ ਗੱਡੀ ਵਿਚ ਸਵਾਰ ਸਨ ਅਤੇ ਉਨ੍ਹਾਂ ਦਾ ਪਿੱਛਾ ਪੁਲਸ ਕਰ ਰਹੀ ਸੀ। ਜਦੋਂ ਉਹ ਕਸਬਾ ਚਵਿੰਡਾ ਦੇਵੀ ’ਚ ਪਹੁੰਚੇ ਤਾਂ ਪੁਲਸ ਅਤੇ ਅਣਪਛਾਤੇ ਵਿਅਕਤੀਆਂ ਵਿਚਕਾਰ ਟਾਕਰਾ ਹੋ ਗਿਆ। ਜਦੋਂਕਿ ਅਣਪਛਾਤੇ ਵਿਅਕਤੀ ਆਪਣੀ ਗੱਡੀ ਛੱਡ ਕੇ ਪਿੰਡ ਦੀ ਇਕ ਗਲੀ ਵਿਚੋਂ ਭੱਜਣ ਲੱਗੇ ਤਾਂ ਪੁਲਸ ਉਨ੍ਹਾਂ ਦੇ ਪਿੱਛੇ ਭੱਜੀ ਤਾਂ ਉਨ੍ਹਾਂ ਪੁਲਸ ’ਤੇ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ

ਸਥਾਨਕ ਲੋਕਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਕੁਝ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਪੁਲਸ ਅਤੇ ਅਣਪਛਾਤੇ ਦਰਮਿਆਨ ਇਸ ਭੱਜ ਦੌੜ ਵਿਚ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਦੋਂ ਇਸ ਘਟਨਾ ਸਬੰਧੀ ਥਾਣਾ ਕੱਥੂਨੰਗਲ ਦੇ ਐੱਸ. ਐੱਚ. ਓ. ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਨੂੰ ਕੋਈ ਜਾਣਕਾਰੀ ਨਹੀਂ ਹੈ। ਖਬਰ ਲਿਖੇ ਜਾਣ ਤੱਕ ਇਸ ਘਟਨਾ ਦਾ ਪੂਰੀ ਤਰ੍ਹਾਂ ਖੁਲਾਸਾ ਨਹੀਂ ਹੋ ਸਕਿਆ, ਜਿਸ ਕਰ ਕੇ ਇਹ ਸਾਰੀ ਘਟਨਾ ਇੱਕ ਬੁਝਾਰਤ ਬਣੀ ਹੋਈ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News