ਪੰਜਾਬ 'ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ,  ਸਰਪੰਚ ਸਮੇਤ ਚਾਰ ਲੋਕ...

Monday, Jun 30, 2025 - 10:56 AM (IST)

ਪੰਜਾਬ 'ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ,  ਸਰਪੰਚ ਸਮੇਤ ਚਾਰ ਲੋਕ...

ਬਟਾਲਾ (ਗੁਰਪ੍ਰੀਤ)- ਬਟਾਲਾ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਬਟਾਲਾ ਨੇੜਲੇ ਪਿੰਡ ਬੋਧੇ ਦੀ ਖੂਹੀ 'ਤੇ ਧਾਰਮਿਕ ਮੇਲਾ ਚੱਲ ਰਿਹਾ ਸੀ, ਇਸ ਦੌਰਾਨ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਸਟੇਜ ਤੋਂ ਥੱਲੇ ਆਉਂਦੇ ਹਨ ਤਾਂ ਹਮਲਾਵਰਾਂ ਵੱਲੋਂ ਸਰਪੰਚ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਇਸ ਤਰ੍ਹਾਂ ਸਾਬਾ ਸਰਪੰਚ ਅਤੇ ਹੋਰ ਵੀ ਤਿੰਨ ਤੋਂ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ ਕੁਝ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਅਤੇ ਗੰਭੀਰਤਾ ਨੂੰ ਦੇਖਦੇ ਹੋਏ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

ਇਸ ਦੌਰਾਨ ਮੌਕੇ 'ਤੇ ਪਹੁੰਚੇ ਐਸਐਚਓ ਸਿਵਲ ਲਾਈਨ ਨਿਰਮਲ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਪੰਚ ਵੱਲੋਂ ਇਥੇ ਮੇਲਾ ਕਰਵਾਇਆ ਜਾ ਰਿਹਾ ਸੀ, ਜਿੱਥੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵੱਲੋਂ ਪਿੰਡ ਦੇ ਸਰਪੰਚ ਅਤੇ ਉਸ ਤੋਂ ਇਲਾਵਾ ਤਿੰਨ ਤੋਂ ਚਾਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਸ ਵੱਲੋਂ  ਮਾਮਲੇ 'ਤੇ ਬਣਦੀ  ਕਾਰਵਾਈ ਸ਼ੁਰੂ  ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News