ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ ਫਰਾਰ ਹੋਏ 2 ਅਣਪਛਾਤੇ

Tuesday, Jun 30, 2026 - 01:52 PM (IST)

ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ ਫਰਾਰ ਹੋਏ 2 ਅਣਪਛਾਤੇ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਚੋਰ ਸਿੱਧਵਾਂ ਦੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਅਤੇ ਸਰਪੰਚ ਦੇ ਘਰ ਦੇ ਗੇਟ ਸਾਹਮਣੇ ਖੜ੍ਹੇ ਹੋ ਕੇ ਫਾਇਰਿੰਗ ਕਰਕੇ ਫਰਾਰ ਹੋ ਗਏ। ਗੇਟ 'ਤੇ ਦੋ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਚਾਰ ਖੋਲ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ-ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਅਣਪਛਾਤੇ ਵਿਅਕਤੀ ਘਰ ਦੇ ਬਾਹਰ ਪਹੁੰਚੇ ਸਨ। ਕਰੀਬ ਡੇਢ ਵਜੇ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ, ਪਰ ਉਨ੍ਹਾਂ ਸਮਝਿਆ ਕਿ ਕੋਈ ਪਟਾਕੇ ਚਲਾ ਰਿਹਾ ਹੈ। ਸਵੇਰੇ ਉੱਠਣ 'ਤੇ ਘਰ ਦੇ ਅੰਦਰ ਦੋ ਗੋਲੀਆਂ ਦੇ ਖੋਲ ਮਿਲੇ, ਜਿਸ ਤੋਂ ਬਾਅਦ ਪੂਰਾ ਪਰਿਵਾਰ ਸਹਿਮ ਗਿਆ। ਉਨ੍ਹਾਂ ਤੁਰੰਤ ਥਾਣਾ ਸਦਰ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਸਰਪੰਚ ਨੇ ਆਪਣੇ ਬਿਆਨ 'ਚ ਦੱਸਿਆ ਕਿ ਉਨ੍ਹਾਂ ਨੂੰ ਕਦੇ ਵੀ ਫਿਰੌਤੀ ਲਈ ਕੋਈ ਕਾਲ ਨਹੀਂ ਆਈ ਅਤੇ ਨਾ ਹੀ ਉਨ੍ਹਾਂ ਦੀ ਕਿਸੇ ਨਾਲ ਇਸ ਤਰ੍ਹਾਂ ਦੀ ਦੁਸ਼ਮਣੀ ਹੈ। ਮੌਕੇ 'ਤੇ ਡੀਐਸਪੀ ਸ਼ਾਹਬਾਜ਼ ਸਿੰਘ ਅਤੇ ਥਾਣਾ ਸਦਰ ਗੁਰਦਾਸਪੁਰ ਦੇ ਪੁਲਸ ਅਧਿਕਾਰੀ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਆਂ ਚਲਾਉਣ ਵਾਲਿਆਂ ਦਾ ਪਤਾ ਲਗਾਉਣ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News