ਪੰਜਾਬ ''ਚ ਦਿਨ ਚੜ੍ਹਦੇ ਹੀ ਤਾੜ-ਤਾੜ ਚੱਲੀਆਂ ਗੋਲੀਆਂ, ਚਾਹ ਵਾਲੇ ਖੋਖੇ ''ਤੇ ਪੈ ਗਈਆਂ ਭਾਜੜਾਂ (ਵੀਡੀਓ)

Monday, Jun 16, 2025 - 10:24 AM (IST)

ਪੰਜਾਬ ''ਚ ਦਿਨ ਚੜ੍ਹਦੇ ਹੀ ਤਾੜ-ਤਾੜ ਚੱਲੀਆਂ ਗੋਲੀਆਂ, ਚਾਹ ਵਾਲੇ ਖੋਖੇ ''ਤੇ ਪੈ ਗਈਆਂ ਭਾਜੜਾਂ (ਵੀਡੀਓ)

ਬਠਿੰਡਾ : ਬਠਿੰਡਾ ਜ਼ਿਲ੍ਹੇ 'ਚ ਦਿਨ ਚੜ੍ਹਦੇ ਹੀ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਚਾਹ ਵਾਲੇ ਖੋਖੇ 'ਤੇ ਚਾਹ ਪੀਂਦੇ ਨੌਜਵਾਨਾਂ 'ਤੇ ਮੋਟਰਸਾਈਕਲ ਸਵਾਰਾਂ ਵਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਮੌਕੇ 'ਤੇ ਭਾਜੜਾਂ ਪੈ ਗਈਆਂ। ਜਾਣਕਾਰੀ ਮੁਤਾਬਕ ਥਰਮਲ ਪਲਾਂਟ ਨੇੜੇ ਗੇਟ ਨੰਬਰ-2 'ਤੇ ਇਕ ਚਾਹ ਦਾ ਖੋਖਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਬੇਹੱਦ ਸਾਵਧਾਨ ਰਹਿਣ ਦੀ ਅਪੀਲ

ਇੱਥੇ ਸਵੇਰੇ ਨਵੀਨ ਨਾਂ ਦੇ ਮੁੰਡੇ ਨਾਲ ਇਕ ਹੋਰ ਨੌਜਵਾਨ ਚਾਹ ਪੀ ਰਿਹਾ ਸੀ। ਜਦੋਂ ਉਹ ਉੱਥੋਂ ਤੁਰਨ ਲੱਗੇ ਤਾਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵਲੋਂ ਨਵੀਨ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਦੌਰਾਨ ਨਵੀਨ ਪੂਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਾਲ 'ਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ ਟਰੈਕਟਰ

ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਵੱਡੀ ਗਿਣਤੀ 'ਚ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਮੌਕੇ 'ਤੇ ਪੁਲਸ ਦੇ ਉੱਚ ਅਧਿਕਾਰੀ ਵੀ ਪਹੁੰਚ ਚੁੱਕੇ ਹਨ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News