ਪੰਜਾਬ ਦੇ ਇਸ ਜ਼ਿਲ੍ਹੇ ''ਚ ਤਾਬੜਤੋੜ ਚੱਲੀਆਂ ਗੋਲੀਆਂ! ਮਾਤਾ ਰਾਣੀ ਦੀ ਚੌਂਕੀ ''ਚ ਹੀ...
Sunday, Oct 12, 2025 - 03:17 PM (IST)

ਲੁਧਿਆਣਾ (ਰਾਜ) : ਇੱਥੇ ਟਿੱਬਾ ਖੇਤਰ 'ਚ ਸ਼ਨੀਵਾਰ ਰਾਤ ਨੂੰ ਮਾਤਾ ਦੀ ਚੌਂਕੀ ਦੌਰਾਨ ਉਸ ਵੇਲੇ ਭਾਰੀ ਹੰਗਾਮਾ ਸ਼ੁਰੂ ਹੋ ਗਿਆ, ਜਦੋਂ ਤਿੰਨ ਨੌਜਵਾਨਾਂ ਨੂੰ ਹੁੱਕਾ ਪੀਂਦਿਆਂ ਦੀ ਵੀਡੀਓ ਬਣਾਉਣੀ ਭਾਰੀ ਪੈ ਗਈ। ਇੱਕ ਮਾਮੂਲੀ ਗੱਲ ਨੂੰ ਲੈ ਕੇ ਹੋਇਆ ਝਗੜਾ ਗੋਲੀਆਂ ਦੀ ਠਾਹ-ਠਾਹ 'ਚ ਬਦਲ ਗਿਆ। ਇਸ ਘਟਨਾ ਕਾਰਨ ਤਿੰਨ ਲਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਮੁਹੱਲੇ 'ਚ ਮਾਤਾ ਦੀ ਚੌਂਕੀ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਦੌਰਾਨ ਕੁੱਝ ਨੌਜਵਾਨ ਹੁੱਕਾ ਪੀ ਰਹੇ ਸਨ। ਗੁਆਂਢ ਦੇ ਰਹਿਣ ਵਾਲੇ ਮਨੀ ਨਾਂ ਦੇ ਇੱਕ ਨੌਜਵਾਨ ਨੇ ਇਸ ਦੀ ਵੀਡੀਓ ਬਣਾ ਲਈ ਅਤੇ ਉਸ ਨੂੰ ਸੋਸ਼ਲ ਮੀਡੀਆ ਦੇ ਕਈ ਗਰੁੱਪਾਂ 'ਚ ਪਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਵੀਡੀਓ ਵਾਇਰਲ ਹੁੰਦਿਆਂ ਹੀ ਹੁੱਕਾ ਪਾਰਟੀ ਭੜਕ ਗਈ। ਗੁੱਸੇ ਹੋਏ ਨੌਜਵਾਨਾਂ ਨੇ ਵੀਡੀਓ ਬਣਾਉਣ ਵਾਲੇ ਸਰਬਜੀਤ ਨੂੰ ਇਕ ਕਿਲੋਮੀਟਰ ਦੂਰ ਜਾ ਕੇ ਘੇਰ ਲਿਆ। ਸਰਬਜੀਤ ਨੇ ਵੀ ਆਪਣੇ ਸਾਥੀਆਂ ਨੂੰ ਬੁਲਾ ਲਿਆ। ਦੋਹਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਤੋਂ ਬਾਅਦ ਤਾਬੜਤੋੜ ਗੋਲੀਆਂ ਚੱਲ ਗਈਆਂ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਟਿੱਬਾ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਚਾਰ ਤੋਂ ਛੇ ਗੋਲੀਆਂ ਦੇ ਖੋਲ ਬਰਾਮਦ ਕੀਤੇ।
ਇਹ ਵੀ ਪੜ੍ਹੋ : ਜਿਗਰੀ ਯਾਰ ਨੇ ਹੀ ਯਾਰੀ ਨੂੰ ਲਾਇਆ ਕਲੰਕ, NRI ਨਾਲ ਜੋ ਹੋਇਆ, ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ
ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਸਰਬਜੀਤ ਸਮੇਤ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਭੁਪਿੰਦਰ ਸਿੰਘ ਦੇ ਅਨੁਸਾਰ ਗੋਲੀ ਚਲਾਉਣ ਵਾਲੇ ਦੀ ਪਛਾਣ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਹਾਂ ਪਾਸਿਆਂ ਦੇ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਫਿਲਹਾਲ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਜਦੋਂ ਕਿ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8