ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ ਜ਼ਖਮੀ
Saturday, Jun 13, 2026 - 07:11 AM (IST)
ਜਲੰਧਰ (ਸ਼ੋਰੀ) : ਬਦਮਾਸ਼ਾਂ ਨੇ ਬਸਤੀਆਤ ਇਲਾਕੇ ਦੇ ਦਸਮੇਸ਼ ਨਗਰ ’ਚ ਲਾਅ ਐਂਡ ਆਰਡਰ ਦੀਆਂ ਧੱਜੀਆਂ ਉਡਾਉਂਦੇ ਹੋਏ ਗੋਲੀਆਂ ਚਲਾਈਆਂ, ਜਿਸ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਗੋਲੀ ਲੱਗਣ ਨਾਲ ਸਿਮਰਨਜੀਤ ਸਿੰਘ (25) ਪੁੱਤਰ ਮਨਜੀਤ ਸਿੰਘ ਨਿਵਾਸੀ ਅਮਨ ਨਗਰ ਮਾਡਲ ਹਾਊਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ, ਜਦਕਿ ਦੂਸਰੇ ਜ਼ਖਮੀ ਦੀ ਪਛਾਣ ਅਰੁਣ ਸੌਰਵ (22) ਪੁੱਤਰ ਜਗਦੀਸ਼ ਨਿਵਾਸੀ ਬੀ-35 ਨਿਊ ਦਸਮੇਸ਼ ਨਗਰ ਵਜੋਂ ਹੋਈ ਹੈ। ਜਵਾਨ ਪੁੱਤ ਦੀ ਮੌਤ ’ਤੇ ਸਿਵਲ ਹਸਪਤਾਲ ’ਚ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਸੀ।
ਇਹ ਵੀ ਪੜ੍ਹੋ : 'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ ਧਮਕੀ, ਮੰਗੇ 50 ਲੱਖ
ਸੂਤਰਾਂ ਮੁਤਾਬਕ ਸਿਮਰਨਜੀਤ ਸਿੰਘ ਨੂੰ ਗੋਲੀ ਗਰਦਨ ਦੇ ਕੋਲ ਲੱਗੀ ਸੀ, ਜਦਕਿ ਦੂਸਰੇ ਜ਼ਖਮੀ ਨੌਜਵਾਨ ਅਰੁਣ ਸੌਰਵ ਦੇ ਪੇਟ ਦੇ ਕੋਲ ਗੋਲੀ ਲੱਗੀ, ਜਿਸ ਨੂੰ ਡਾਕਟਰਾਂ ਨੇ ਕੱਢ ਕੇ ਉਸ ਦੀ ਜਾਨ ਬਚਾ ਲਈ ਹੈ। ਹਾਲਾਂਕਿ ਇਸ ਪੂਰੇ ਮਾਮਲੇ ’ਚ ਥਾਣਾ ਭਾਰਗਵ ਕੈਂਪ ਤੋਂ ਲੈ ਕੇ ਸੀਨੀਅਰ ਪੁਲਸ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਸੂਤਰਾਂ ਦੀ ਮੰਨੀਏ ਤਾਂ ਆਪਸੀ ਰੰਜਿਸ਼ ਦੇ ਕਾਰਨ ਇਹ ਘਟਨਾ ਵਾਪਰੀ ਹੈ। ਥਾਣਾ ਭਾਰਗਵ ਕੈਂਪ ਦੀ ਪੁਲਸ ਦੇਰ ਰਾਤ ਤੱਕ ਵਾਰਦਾਤ ਵਾਲੇ ਸਥਾਨ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
