ਬਰਨਾਲਾ 'ਚ ਚੱਲੀਆਂ ਗੋਲ਼ੀਆਂ! ਪੰਜਾਬ ਪੁਲਸ ਕਰ 'ਤਾ ਵੱਡਾ ਐਨਕਾਊਂਟਰ! ਦਹਿਲਿਆ ਇਹ ਇਲਾਕਾ
Friday, Dec 26, 2025 - 07:27 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਪੰਜਾਬ ਪੁਲਸ ਵੱਲੋਂ ਬਰਨਾਲਾ ਵਿਖੇ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਐਨਕਾਊਂਟਰ ਦੌਰਾਨ ਜ਼ਿਲ੍ਹਾ ਬਰਨਾਲਾ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਹਥਿਆਰਾਂ ਦੀ ਨੋਕ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਖ਼ਤਰਨਾਕ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਕਪਾਹ ਮੰਡੀ ਬਰਨਾਲਾ ਵਿਖੇ ਪੁਲਸ ਅਤੇ ਮੁਲਜ਼ਮਾਂ ਵਿਚਕਾਰ ਗੋਲ਼ੀਬਾਰੀ ਵੀ ਹੋਈ, ਜਿਸ ’ਚ ਗਿਰੋਹ ਦਾ ਇਕ ਮੈਂਬਰ ਜ਼ਖ਼ਮੀ ਹੋ ਗਿਆ।
ਕਪਾਹ ਮੰਡੀ ’ਚ ਮੁਠਭੇੜ ਤੇ ਗ੍ਰਿਫ਼ਤਾਰੀ
ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਕੁਝ ਹਥਿਆਰਬੰਦ ਵਿਅਕਤੀ ਕਪਾਹ ਮੰਡੀ ’ਚ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਜਦੋਂ ਸੀ. ਆਈ. ਏ. ਸਟਾਫ਼ ਅਤੇ ਥਾਣਾ ਸਿਟੀ 1 ਦੀ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘੇਰਾਬੰਦੀ ਕੀਤੀ ਤਾਂ ਮੁਲਜ਼ਮਾਂ ਨੇ ਪੁਲਸ ਪਾਰਟੀ ’ਤੇ ਦੋ ਫਾਇਰ ਕਰ ਦਿੱਤੇ, ਜਿਨ੍ਹਾਂ ’ਚੋਂ ਇਕ ਗੋਲ਼ੀ ਪੁਲਸ ਦੀ ਗੱਡੀ ਨੂੰ ਲੱਗੀ। ਪੁਲਸ ਨੇ ਆਤਮ-ਰੱਖਿਆ ’ਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮਨੀ (ਵਾਸੀ ਰਾਮਪੁਰਾ, ਬਠਿੰਡਾ) ਦੀ ਖੱਬੀ ਲੱਤ ’ਚ ਗੋਲ਼ੀ ਲੱਗੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਟ੍ਰੈਵਲਸ ਦੇ ਮਾਲਕ ਨਾਲ 5.54 ਕਰੋੜ ਦਾ ਫਰਾਡ, ਖ਼ੁਦ ਨੂੰ MP ਦੱਸ ਕੇ ਕੀਤਾ...
ਗ੍ਰਿਫ਼ਤਾਰ ਕੀਤੇ ਮੁਲਜ਼ਮ ਅਤੇ ਬਰਾਮਦਗੀ
ਪੁਲਸ ਨੇ ਮੌਕੇ ਤੋਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਪੰਜਵੇਂ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਰਾਮਪੁਰਾ, ਬਠਿੰਡਾ, ਜਸਵੀਰ ਸਿੰਘ ਵਾਸੀ ਰਾਏਕੋਟ ਰੋਡ, ਬਰਨਾਲਾ, ਲਖਵਿੰਦਰ ਸਿੰਘ ਵਾਸੀ ਰਾਮਪੁਰਾ, ਬਠਿੰਡਾ, ਸੰਦੀਪ ਸਿੰਘ ਉਰਫ਼ ਟਿੰਮੀ ਵਾਸੀ ਢਿੱਲੋਂ ਨਗਰ, ਬਰਨਾਲਾ, ਦਿਨੇਸ਼ ਬਾਂਸਲ ਵਾਸੀ ਕੇ. ਸੀ. ਰੋਡ, ਬਰਨਾਲਾ ਵਜੋਂ ਹੋਈ ਹੈ।
ਮੁਲਜ਼ਮਾਂ ਕੋਲੋਂ ਇਕ ਦੇਸੀ ਕੱਟਾ (315 ਬੋਰ), ਇਕ ਪਿਸਤੌਲ (32 ਬੋਰ), ਤਿੰਨ ਜ਼ਿੰਦਾ ਕਾਰਤੂਸ, ਦੋ ਬਿਨਾਂ ਨੰਬਰੀ ਮੋਟਰਸਾਈਕਲ, ਇਕ ਲੋਹੇ ਦਾ ਦਾਹ ਅਤੇ ਇਕ ਖੋਹਿਆ ਹੋਇਆ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਡਿਜੀਟਲ ਅਰੈਸਟ ਮਾਮਲੇ 'ਚ ED ਦੀ ਕਾਰਵਾਈ! ਪੰਜਾਬ ਸਣੇ 5 ਸੂਬਿਆਂ 'ਚ ਛਾਪੇ, ਔਰਤ ਨਿਕਲੀ ਮਾਸਟਰਮਾਈਂਡ

ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਖ਼ੁਲਾਸਾ
ਮੁੱਢਲੀ ਪੁੱਛਗਿੱਛ ਦੌਰਾਨ ਗਿਰੋਹ ਨੇ ਕਬੂਲਿਆ ਹੈ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਇਲਾਕੇ ’ਚ ਕਈ ਵਾਰਦਾਤਾਂ ਕੀਤੀਆਂ ਸਨ।
* ਰਾਮਪੁਰਾ ਵਿਖੇ ਇਕ ਕਬਾੜੀਏ ਤੋਂ 2300 ਰੁਪਏ ਦੀ ਲੁੱਟ।
* ਤਪਾ ਮੰਡੀ ਤੋਂ ਇਕ ਮੋਬਾਈਲ ਫੋਨ ਅਤੇ 900 ਰੁਪਏ ਦੀ ਖੋਹ।
* ਦਾਣਾ ਮੰਡੀ ਬਰਨਾਲਾ ’ਚ ਇਕ ਅਧਿਆਪਕ ਤੋਂ 7400 ਰੁਪਏ ਦੀ ਲੁੱਟ।
* ਇਕ ਸੈਨੇਟਰੀ ਇੰਸਪੈਕਟਰ ਤੋਂ 6000 ਰੁਪਏ ਦੀ ਲੁੱਟ।
ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਜਸਵੀਰ ਸਿੰਘ ਤੇ ਲਖਵਿੰਦਰ ਸਿੰਘ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਹੁਣ ਇਨ੍ਹਾਂ ਵਿਰੁੱਧ ਥਾਣਾ ਸਿਟੀ ਬਰਨਾਲਾ ਵਿਖੇ ਬੀ. ਐੱਨ. ਐੱਸ. (BNS) ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 599 ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਕ ਇਹ ਗਿਰੋਹ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਸੀ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ! ਗੁੰਡਾਗਰਦੀ ਦਾ ਨੰਗਾ ਨਾਚ, CCTV ਵੇਖ ਉੱਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
