ਪੰਜਾਬ ''ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ
Wednesday, Dec 17, 2025 - 11:33 AM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੈਦੋ ਭੁਲਾਣਾ ਦੀ ਇਕ ਕਾਲੋਨੀ ਵਿੱਚ ਅੱਧੀ ਰਾਤ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕੁਝ ਅਣਪਛਾਤੇ ਨੌਜਵਾਨ ਕਾਲੋਨੀ ਵਿੱਚ ਦਾਖ਼ਲ ਹੋ ਕੇ ਗੋਲ਼ੀਆਂ ਚਲਾ ਕੇ ਫਰਾਰ ਹੋ ਗਏ। ਇਸ ਦੇ ਬਾਅਦ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣੇ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ਪਹੁੰਚ ਕੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ: ਰੂਪਨਗਰ ਦੇ ਘਨੌਲਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਅਮਨਦੀਪ ਸਿੰਘ ਜੇਤੂ ਕਰਾਰ

ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ ਪਰ ਘਟਨਾ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕਾ ਨਿਵਾਸੀਆਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਨੌਜਵਾਨਾਂ ਦੀ ਤਲਾਸ਼ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਘਟਨਾ ਤੋਂ ਬਾਅਦ ਪਿੰਡ ਸੈਦੋ ਭੁਲਾਣਾ ਦੀ ਕਾਲੋਨੀ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਰਾਤੀ ਗਸ਼ਤ ਵਧਾਉਣ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਨਵੇਂ ਹੁਕਮ ਕੀਤੇ ਜਾਰੀ, 20 ਦਸੰਬਰ ਨੂੰ ਹੋਵੇਗਾ...
