ਜਲੰਧਰ ''ਚ ਵੱਡੀ ਵਾਰਦਾਤ! ਦਿਨ-ਦਿਹਾੜੇ ਇਸ ਇਲਾਕੇ ''ਚ ਚੱਲੀਆਂ ਗੋਲ਼ੀਆਂ, ਸਹਿਮੇ ਲੋਕ
Sunday, Jul 27, 2025 - 06:47 PM (IST)

ਜਲੰਧਰ (ਸੁਨੀਲ, ਮਾਹੀ, ਸੋਨੂੰ)- ਜਲੰਧਰ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਮੁਬਾਰਕਪੁਰ ਸੇਕੇ ਵਿਖੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਇਕ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਮਾਮਲੇ ਵਿੱਚ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਸ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਹੈ। ਹੁਣ ਤੱਕ ਕਾਰ ਦੇ ਨੇੜਿਓਂ ਦੋ ਖੋਲ੍ਹ ਬਰਾਮਦ ਹੋਏ ਹਨ ਪਰ ਅਜੇ ਤੱਕ ਕੋਈ ਸੀ. ਸੀ. ਟੀ. ਵੀ. ਜਾਰੀ ਨਹੀਂ ਕੀਤੀ ਗਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 28, 29 ਤਾਰੀਖ਼ ਨੂੰ ਪਵੇਗਾ ਭਾਰੀ ਮੀਂਹ, ਵਿਭਾਗ ਦੀ ਵੱਡੀ ਭਵਿੱਖਬਾਣੀ, Alert ਰਹਿਣ ਲੋਕ
ਗੋਲ਼ੀਆਂ ਚੱਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਮੌਕੇ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਮਾਸਕ ਪਹਿਨੇ ਅਤੇ ਬਾਈਕ 'ਤੇ ਸਵਾਰ ਤਿੰਨ ਨੌਜਵਾਨਾਂ ਕੈਦ ਹੋਏ ਹਨ। ਡੀ. ਐੱਸ. ਪੀ. ਕਰਤਾਰਪੁਰ ਵਿਜੇ ਕੰਵਰ ਪਾਲ ਖ਼ੁਦ ਜਾਂਚ ਲਈ ਮੌਕੇ 'ਤੇ ਪਹੁੰਚੇ। ਪੁਲਸ ਨੇ ਮੌਕੇ ਤੋਂ ਖੋਲ ਬਰਾਮਦ ਕਰ ਲਿਆ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕਿੱਥੋਂ ਕਿਸ ਨੇ ਮਾਰੀ ਬਾਜ਼ੀ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਮੁਕੇਸ਼ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਘਰ 'ਤੇ ਮੌਜੂਦ ਸਨ। ਫਿਰ ਉਸ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਦੋਂ ਉਹ ਵਾਪਸ ਆਇਆ ਤਾਂ ਉਸ ਨੇ ਵੇਖਿਆ ਕਿ ਇਕ ਬਾਈਕ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਗੋਲ਼ੀਆਂ ਚਲਾਈਆਂ ਸਨ। ਉਸ ਨੇ ਦੋਸ਼ ਲਗਾਇਆ ਕਿ ਬਾਈਕ 'ਤੇ ਸਵਾਰ ਨੌਜਵਾਨ ਨਿਹੰਗ ਬਾਣੇ ਵਿਚ ਆਏ ਸਨ। ਉਸ ਨੇ ਕਿਹਾ ਕਿ ਉਸ ਦੀ ਉਨ੍ਹਾਂ ਨਾਲ ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ ਅਤੇ ਉਹ ਉਨ੍ਹਾਂ ਲੋਕਾਂ ਨੂੰ ਜਾਣਦਾ ਵੀ ਨਹੀਂ ਹੈ। ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਵਿਜੇ ਨੇ ਕਿਹਾ ਕਿ ਉਨ੍ਹਾਂ ਨੂੰ ਗੋਲ਼ੀਬਾਰੀ ਦੀ ਸੂਚਨਾ ਮਿਲੀ ਹੈ। ਮੌਕੇ 'ਤੇ ਪਹੁੰਚ ਕੇ ਪੀੜਤ ਮੁਕੇਸ਼ ਦਾ ਬਿਆਨ ਦਰਜ ਕੀਤਾ ਜਾ ਰਿਹਾ ਹੈ। ਮੌਕੇ ਤੋਂ ਦੋ ਖੋਲ ਵੀ ਬਰਾਮਦ ਕੀਤੇ ਗਏ ਹਨ। ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਨੂੰ ਜਲਦੀ ਹੀ ਲੱਭ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! BBMB ਨੇ ਖੋਲ੍ਹ 'ਤੇ ਫਲੱਡ ਗੇਟ, ਇਸ ਡੈਮ 'ਚ ਵਧਿਆ ਪਾਣੀ ਦਾ ਪੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e