ਨਾਭਾ: ਦਿਨ-ਦਿਹਾੜੇ ਗੰਨਮੈਨ ਨੂੰ ਗੋਲੀ ਮਾਰ ਕੇ ਲੁੱਟੇ 50 ਲੱਖ ਰੁਪਏ
Thursday, Nov 15, 2018 - 01:03 AM (IST)

ਪਟਿਆਲਾ/ਨਾਭਾ (ਬਲਜਿੰਦਰ, ਜਗਨਾਰ)—ਨਾਭਾ ਦੀ ਅਨਾਜ ਮੰਡੀ ਵਿਖੇ ਐੱਸ.ਬੀ.ਆਈ. ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਪੰਜਾਹ ਲੱਖ ਰੁਪਏ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਗੰਨਮੈਨ ਦਾ ਨਾਂ ਪ੍ਰੇਮ ਚੰਦ (50) ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।