ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
Monday, Sep 14, 2026 - 12:06 PM (IST)
ਲੋਹੀਆਂ ਖ਼ਾਸ (ਸੱਦੀ)- ਲੋਹੀਆਂ ਨੇੜਲੇ ਪਿੰਡ ਚੱਕ ਬੰਡਾਲਾ ਵਿਖੇ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਅੱਧੀ ਰਾਤ ਅੰਨ੍ਹੇਵਾਹ ਗੋਲ਼ੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਸਾਜਨ ਨਾਮਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜਲੰਧਰ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਇਕ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਪਰਿਵਾਰ ਨੇ ਸਾਬਕਾ ਸਰਪੰਚ ਗੁਰਮੇਜ ਸਿੰਘ ਦੇ ਘਰ ’ਚ ਸ਼ਰਨ ਲੈ ਕੇ ਆਪਣੀ ਜਾਨ ਬਚਾਈ।
ਜਾਣਕਾਰੀ ਮੁਤਾਬਕ ਹਮਲਾਵਰਾਂ ਦੀ ਗਿਣਤੀ ਜ਼ਿਆਦਾ ਸੀ। ਉਨ੍ਹਾਂ ਵੱਲੋਂ ਕਥਿਤ ਤੌਰ ’ਤੇ ਬਸਤੀ ਦੇ ਬਿਜਲੀ ਮੀਟਰ ਤੋੜ ਦਿੱਤੇ ਗਏ, ਜਿਸ ਕਾਰਨ ਪੂਰੀ ਬਸਤੀ ਦੀ ਬਿਜਲੀ ਬੰਦ ਹੋ ਗਈ। ਇਸ ਤੋਂ ਬਾਅਦ ਹਮਲਾਵਰਾਂ ਨੇ ਬੂਟਾ ਸਿੰਘ ਦੇ ਘਰ ਦੇ ਮੁੱਖ ਦਰਵਾਜ਼ੇ ਨੂੰ ਗੰਡਾਸਿਆਂ ਅਤੇ ਹੋਰ ਹਥਿਆਰਾਂ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਇੱਟਾਂ ਵੀ ਮਾਰੀਆਂ। ਇਸ ਦੌਰਾਨ ਲਗਾਤਾਰ ਗੋਲ਼ੀਬਾਰੀ ਕੀਤੇ ਜਾਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ- ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’ ਕੀਤੇ ਤਾਇਨਾਤ
ਘਟਨਾ ਸਬੰਧੀ ਚੱਕ ਬੰਡਾਲਾ ਵਾਸੀ ਬੂਟਾ ਸਿੰਘ ਨੇ ਦੱਸਿਆ ਕਿ ਰਾਤ ਕਰੀਬ ਸਾਢੇ 12 ਵਜੇ 15-20 ਵਿਅਕਤੀ 4 ਤੋਂ 6 ਗੱਡੀਆਂ ਵਿਚ ਸਵਾਰ ਹੋ ਕੇ ਬਸਤੀ ਵਿਚ ਆਏ ਅਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਸਾਬਕਾ ਸਰਪੰਚ ਗੁਰਮੇਜ ਸਿੰਘ ਨੇ ਦੱਸਿਆ ਕਿ ਪਹਿਲਾਂ ਹਮਲਾਵਰਾਂ ਨੇ ਬਿਜਲੀ ਦੇ ਮੀਟਰ ਤੋੜ ਕੇ ਸਾਰੀ ਬਸਤੀ ਦੀ ਬਿਜਲੀ ਬੰਦ ਕੀਤੀ ਅਤੇ ਬਾਅਦ ਵਿਚ ਬੂਟਾ ਸਿੰਘ ਦੇ ਘਰ ਦੇ ਬਾਹਰ ਪਹੁੰਚ ਕੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਬੂਟਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਘਰ ਅੰਦਰ ਵੜ ਕੇ ਆਪਣੀ ਜਾਨ ਬਚਾਈ। ਇਸ ਭੱਜ-ਦੌੜ ਦੌਰਾਨ ਬੂਟਾ ਸਿੰਘ ਦੀ ਪਤਨੀ ਬੀਬੀ ਮਹਿੰਦਰ ਕੌਰ ਘਰ ਵਿਚ ਡਿੱਗ ਪਈ, ਜਿਸ ਨੂੰ ਹਮਲਾਵਰਾਂ ਵੱਲੋਂ ਕਥਿਤ ਤੌਰ ’ਤੇ ਘੜੀਸਿਆ ਗਿਆ। ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਇੱਟਾਂ ਚਲਾ ਕੇ ਆਪਣੀ ਜਾਨ ਬਚਾਈ ਗਈ ਅਤੇ ਹਮਲਾਵਰਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਲੋਹੀਆਂ ਪੁਲਸ ਮੌਕੇ ’ਤੇ ਪਹੁੰਚੀ, ਜਿਸ ਤੋਂ ਬਾਅਦ ਹਮਲਾਵਰ ਉਥੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਫਰਾਰ ਹੁੰਦੇ ਸਮੇਂ ਹਮਲਾਵਰ ਆਪਣੇ ਕੁਝ ਮੋਟਰਸਾਈਕਲ ਵੀ ਮੌਕੇ ’ਤੇ ਛੱਡ ਗਏ। ਪੁਲਸ ਵੱਲੋਂ ਮੌਕੇ ਤੋਂ ਕਾਰਤੂਸ ਅਤੇ ਹੋਰ ਸਬੂਤ ਇਕੱਠੇ ਕਰਨ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਲੋਹੀਆਂ ਪੁਲਸ ਵੱਲੋਂ ਜ਼ਖ਼ਮੀ ਸਾਜਨ ਦੇ ਬਿਆਨਾਂ ਦੇ ਆਧਾਰ ’ਤੇ 10 ਵਿਅਕਤੀਆਂ ਖ਼ਿਲਾਫ਼ ਧਾਰਾ 109, 125, 115(2), 351(2) ਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲੋਹੀਆਂ, ਸ਼ਾਹਕੋਟ ਅਤੇ ਮਹਿਤਪੁਰ ਪੁਲਸ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਥਾਣਾ ਲੋਹੀਆਂ ਦੇ ਐੱਸ. ਐੱਚ. ਓ. ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਨਾਮਜ਼ਦ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ ਵੱਡੇ ਕਾਂਗਰਸੀ ਆਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
